Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ.ਮੈਡੀਕਲ ਲੈਬ ਸਾਇੰਸ ਤੀਸਰੇ ਅਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ 

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ.ਮੈਡੀਕਲ ਲੈਬ ਸਾਇੰਸ ਤੀਸਰੇ ਅਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ 

ਦਸੂਹਾ (ਚੌਧਰੀ) 

20 ਮਾਰਚ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਅਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦੀ ਵਿਦਿਆਰਥੀ ਦਲਜੀਤ ਸਿੰਘ ਸਪੁੱਤਰ ਸੁਭਾਸ਼ ਚੰਦਰ (ਐਸ.ਜੀ.ਪੀ.ਏ 8.95) ਨੇ ਪਹਿਲਾ ਸਥਾਨ, ਕਵਿਤਾ ਸਪੁੱਤਰੀ ਅਵਤਾਰ ਸਿੰਘ (ਐਸ.ਜੀ.ਪੀ.ਏ 8.24) ਨੇ ਦੂਸਰਾ ਅਤੇ ਸੁਖਮਨਪ੍ਰੀਤ ਸਪੁੱਤਰੀ ਸਰਵਜੀਤ ਸਿੰਘ ਘੁੰਮਣ (ਐਸ.ਜੀ.ਪੀ.ਏ 7.33) ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਸਪੁੱਤਰ ਸਰੂਪ ਸਿੰਘ (ਐਸ.ਜੀ.ਪੀ.ਏ 8.53) ਨੇ ਪਹਿਲਾ ਸਥਾਨ, ਅਮਰਜੀਤ ਕੌਰ ਸਪੁੱਤਰੀ ਪਰਮਜੀਤ ਸਿੰਘ (ਐਸ.ਜੀ.ਪੀ.ਏ 7.79) ਨੇ ਦੂਸਰਾ ਸਥਾਨ ਅਤੇ ਕਿਰਨਪ੍ਰੀਤ ਕੌਰ ਸਪੁੱਤਰੀ ਉੱਜਲ ਸਿੰਘ (ਐਸ.ਜੀ.ਪੀ.ਏ 6.89) ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸ਼ੀਨਾ ਰਾਣੀ, ਜਗਰੂਪ ਕੌਰ ਅਤੇ ਰੂਮਾਨੀ ਗੋਸਵਾਮੀ ਹਾਜ਼ਰ ਸਨ।