Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

16 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2023 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਬੀ.ਸੀ.ਏ ਚੌਥੇ ਸਮੈਸਟਰ ਦੇ ਵਿਦਿਆਰਥੀ ਦੀਪਕ ਭਾਟੀਆ (ਐਸ.ਜੀ.ਪੀ.ਏ 8.39) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਤਰਨਦੀਪ ਕੌਰ (ਐਸ.ਜੀ.ਪੀ.ਏ 8.35) ਨੇ ਦੂਸਰਾ ਸਥਾਨ, ਅਵਸ਼ੇਕ ਭਾਰਤੀ (ਐਸ.ਜੀ.ਪੀ.ਏ 8.04) ਅਤੇ ਗਗਨਪ੍ਰੀਤ ਕੌਰ (ਐਸ.ਜੀ.ਪੀ.ਏ 8.04) ਨੇ ਤੀਸਰਾ ਸਥਾਨ ਸਾਂਝਾ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਅੱਗੇ ਵੱਧਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ ਅਤੇ ਅਨੀਤਾ ਰਾਣੀ ਆਦਿ ਹਾਜ਼ਰ ਸਨ।

 ਫੋਟੋ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।