Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਆਈ.ਟੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਡਾਇਰੈਕਟਰ ਡਾ.ਮਾਨਵ ਸੈਣੀ

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਆਈ.ਟੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਡਾਇਰੈਕਟਰ ਡਾ.ਮਾਨਵ ਸੈਣੀ

ਦਸੂਹਾ 5 ਅਪ੍ਰੈਲ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ ਆਈ.ਟੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚ ਪ੍ਰੀਤੀ ਪੁੱਤਰੀ ਭੁਪਿੰਦਰ ਸਿੰਘ (ਐਸ.ਜੀ.ਪੀ.ਏ 9.40) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕੋਮਲ ਪੁੱਤਰੀ ਸੁਰਿੰਦਰ ਕੁਮਾਰ (ਐਸ.ਜੀ.ਪੀ.ਏ 8.40) ਨੇ ਦੂਸਰਾ ਸਥਾਨ, ਪੂਜਾ ਪੁੱਤਰੀ ਮੁਖਤਿਆਰ ਸਿੰਘ (ਐਸ.ਜੀ.ਪੀ.ਏ 8.12) ਅਤੇ ਸੁਮਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ (ਐਸ.ਜੀ.ਪੀ.ਏ 8.12) ਨੇ ਤੀਸਰਾ ਸਥਾਨ ਸਾਂਝਾ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁਭਕਾਮਨਾਵਾ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਆਈ.ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਫੈਕਲਟੀ ਮੈਂਬਰ ਰਾਜਨਦੀਪ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਜੋਤੀ ਅਤੇ ਲਵਦੀਪ ਸਿੰਘ ਆਦਿ ਹਾਜ਼ਰ ਸਨ।

ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।