ਦਸੂਹਾ 17 ਜੁਲਾਈ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2024 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਬੀ.ਐਸ.ਸੀ ਆਈ.ਟੀ ਛੇਵੇਂ ਸਮੈਸਟਰ ਦੇ ਵਿਦਿਆਰਥੀ ਪ੍ਰਭਜੋਤ ਪੁੱਤਰੀ ਨਿਰਮਲ ਸਿੰਘ (ਐਸ.ਜੀ.ਪੀ.ਏ 9.11) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਆਸ਼ਿਮਾ ਕੁਮਾਰੀ ਪੁੱਤਰੀ ਸਤਨਾਮ ਸਿੰਘ (ਐਸ.ਜੀ.ਪੀ.ਏ 8.81) ਅਤੇ ਪਿੰਕੀ ਦੇਵੀ ਪੁੱਤਰੀ ਓਮ ਰਾਜ (ਐਸ.ਜੀ.ਪੀ.ਏ 8.81) ਨੇ ਦੂਸਰਾ ਸਥਾਨ ਸਾਂਝਾ ਕੀਤਾ। ਮਨੀਸ਼ਾ ਰਾਜੂ ਪੁੱਤਰੀ ਜਗਜੀਵਨ ਰਾਮ (ਐਸ.ਜੀ.ਪੀ.ਏ 8.41) ਅਤੇ ਮੀਨਾਕਸ਼ੀ ਪੁੱਤਰੀ ਜਗੀਰ ਸਿੰਘ (ਐਸ.ਜੀ.ਪੀ.ਏ 8.41) ਨੇ ਤੀਸਰਾ ਸਥਾਨ ਸਾਂਝਾ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਅੱਗੇ ਵੱਧਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਰਾਜਨਦੀਪ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਲਵਦੀਪ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।