Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ. ਮੈਡੀਕਲ ਮਾਈਕ੍ਰੋਬਾਇਓਲੋਜੀ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ. ਮੈਡੀਕਲ ਮਾਈਕ੍ਰੋਬਾਇਓਲੋਜੀ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

14 ਅਪ੍ਰੈਲ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ KMS College ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ।ਜਿਸ ਵਿੱਚ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਐਮ.ਐਸ.ਸੀ ਮੈਡੀਕਲ ਮਾਈਕ੍ਰੋਬਾਇਓਲੋਜੀ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ. ਮੈਡੀਕਲ ਮਾਈਕ੍ਰੋਬਾਇਓਲੋਜੀ ਤੀਸਰੇ ਸਮੈਸਟਰ ਦੇ ਵਿਦਿਆਰਥੀ ਰਮਨਦੀਪ ਸਿੰਘ ਸਪੁੱਤਰ ਤਰਸੇਮ ਸਿੰਘ (ਐਸ.ਜੀ.ਪੀ.ਏ 6.84) ਨੇ ਪਹਿਲਾ ਸਥਾਨ, ਪਲਵਿੰਦਰ ਕੌਰ ਸਪੁੱਤਰੀ ਸੁਰਜੀਤ ਸਿੰਘ (ਐਸ.ਜੀ.ਪੀ.ਏ 6.60) ਨੇ ਦੂਸਰਾ ਸਥਾਨ, ਬਲਜੀਤ ਕੌਰ ਸਪੁੱਤਰੀ ਹਰਦੀਪ ਸਿੰਘ (ਐਸ.ਜੀ.ਪੀ.ਏ 6.00) ਨੇ ਤੀਸਰਾ ਸਥਾਨ ਅਤੇ ਜਤਿੰਦਰ ਸਿੰਘ ਸਪੁੱਤਰ ਰਾਜਿੰਦਰ ਸਿੰਘ (ਐਸ.ਜੀ.ਪੀ.ਏ 5.92) ਨੇ ਚੌਥਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸ਼ੀਨਾ ਰਾਣੀ, ਜਗਰੂਪ ਕੌਰ ਅਤੇ ਰੂਮਾਨੀ ਗੋਸਵਾਮੀ ਹਾਜ਼ਰ ਸਨ।