Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ. ਮੈਡੀਕਲ ਮਾਈਕ੍ਰੋਬਾਇਓਲੋਜੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਅਰਾਧਨਾ ਚੰਦਰ ਨੇ ਪਹਿਲਾ ਸਥਾਨ ਕੀਤਾ ਹਾਸਲ

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ. ਮੈਡੀਕਲ ਮਾਈਕ੍ਰੋਬਾਇਓਲੋਜੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਅਰਾਧਨਾ ਚੰਦਰ ਨੇ ਪਹਿਲਾ ਸਥਾਨ ਕੀਤਾ ਹਾਸਲ

ਦਸੂਹਾ (ਚੌਧਰੀ) 

1 ਅਪ੍ਰੈਲ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਐਮ.ਐਸ.ਸੀ. ਮੈਡੀਕਲ ਮਾਈਕ੍ਰੋਬਾਇਓਲੋਜੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ. ਮੈਡੀਕਲ ਮਾਈਕ੍ਰੋਬਾਇਓਲੋਜੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਅਰਾਧਨਾ ਚੰਦਰ ਸਪੁੱਤਰੀ ਅਵਤਾਰ ਚੰਦਰ (ਐਸ.ਜੀ.ਪੀ.ਏ 7.77) ਨੇ ਪਹਿਲਾ ਸਥਾਨ, ਸੌਰਵਪ੍ਰੀਤ ਸਿੰਘ ਸਪੁੱਤਰ ਸਰਬਜੀਤ ਸਿੰਘ (ਐਸ.ਜੀ.ਪੀ.ਏ 6.77) ਨੇ ਦੂਸਰਾ ਸਥਾਨ, ਕੰਚਨ ਮਨਹਾਸ ਸਪੁੱਤਰੀ ਸ਼ੁਭਕਰਨ ਸਿੰਘ (ਐਸ.ਜੀ.ਪੀ.ਏ 6.65) ਨੇ ਤੀਸਰਾ ਸਥਾਨ ਅਤੇ ਸੰਦੀਪ ਸਿੰਘ ਸਪੁੱਤਰ ਦਰਸ਼ਨ ਸਿੰਘ (ਐਸ.ਜੀ.ਪੀ.ਏ 6.38) ਨੇ ਚੌਥਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਜਗਰੂਪ ਕੌਰ, ਸ਼ੀਨਾ ਰਾਣੀ, ਰੂਮਾਨੀ ਗੋਸਵਾਮੀ ਅਤੇ ਪ੍ਰਿਯੰਕਾ ਰਾਣੀ ਹਾਜ਼ਰ ਸਨ।