Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਰੇਲਵੇ ਸਟੇਸ਼ਨ ਦਸੂਹਾ ਵਿਖੇ “ਸਵੱਛਤਾ ਹੀ ਸੇਵਾ” ਮੁਹਿੰਮ ਅਧੀਨ ਕੀਤੀ ਸਫ਼ਾਈ

ਰੇਲਵੇ ਸਟੇਸ਼ਨ ਦਸੂਹਾ ਵਿਖੇ “ਸਵੱਛਤਾ ਹੀ ਸੇਵਾ” ਮੁਹਿੰਮ ਅਧੀਨ ਕੀਤੀ ਸਫ਼ਾਈ

ਦਸੂਹਾ 4 ਅਕਤੁਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ.ਐਸ.ਐਸ ਯੂਨਿਟ ਵੱਲੋਂ ਬੀਤੇ ਦਿਨੀਂ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਅਤੇ ਸਟੇਸ਼ਨ ਮਾਸਟਰ ਦਸੂਹਾ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਦਸੂਹਾ ਵਿਖੇ “ਸਵੱਛਤਾ ਹੀ ਸੇਵਾ” ਮੁਹਿੰਮ ਅਧੀਨ ਸਾਫ ਸਫ਼ਾਈ ਕੀਤੀ ਗਈ। ਇਸ ਮੌਕੇ ਤੇ ਰੇਲਵੇ ਸਟੇਸ਼ਨ ਦਸੂਹਾ ਦੇ ਸਟੇਸ਼ਨ ਮਾਸਟਰ ਨੇ ਧੰਨਵਾਦ ਕਰਦਿਆਂ ਦੱਸਿਆ ਕਿ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਨੇ ਬੜੇ ਉਤਸ਼ਾਹ ਅਤੇ ਮਿਹਨਤ ਨਾਲ ਪੂਰੇ ਰੇਲਵੇ ਸਟੇਸ਼ਨ ਦੇ ਅੰਦਰ ਅਤੇ ਆਸਪਾਸ ਸਫ਼ਾਈ ਕੀਤੀ। ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਨੇ ਰੇਲਵੇ ਸਟੇਸ਼ਨ ਦਸੂਹਾ ਵਿਖੇ ਸਾਫ ਸਫ਼ਾਈ ਕਰਕੇ ਇਲਾਕੇ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਆਪਣੇ ਆਸਪਾਸ ਦੇ ਇਲਾਕੇ ਅਤੇ ਘਰਾਂ ਵਿੱਚ ਸਾਫ ਸਫ਼ਾਈ ਦਾ ਪੂਰਾ ਧਿਆਨ ਰੱਖੋ ਅਤੇ ਸਵੱਛ ਭਾਰਤ ਅਭਿਆਨ ਵਿੱਚ ਆਪਣਾ ਯੋਗਦਾਨ ਪਾਓ। ਇਸ ਮੌਕੇ ਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸਫ਼ਾਈ ਅਭਿਆਨ ਦੌਰਾਨ ਰੇਲਵੇ ਸਟੇਸ਼ਨ ਦਸੂਹਾ ਦੇ ਸਟੇਸ਼ਨ ਮਾਸਟਰ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼।