Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing  ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਆਰਮੀ ਡੇਅ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

 ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਆਰਮੀ ਡੇਅ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 15 ਜਨਵਰੀ (ਚੌਧਰੀ) 

: ਕੇ ਐਮ ਐਸ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ 76ਵੇਂ ਆਰਮੀ ਡੇਅ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।

ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ 76ਵੇਂ ਆਰਮੀ ਡੇਅ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ। ਇਸ ਭਾਸ਼ਣ ਪ੍ਰਤੀਯੋਗਿਤਾ ਵਿੱਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਭਾਸ਼ਣ ਪ੍ਰਤੀਯੋਗਿਤਾ ਵਿੱਚ ਵਿਦਿਆਰਥੀਆਂ ਨੇ ਦੇਸ਼ ਅਤੇ ਇਲਾਕੇ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਇਮਾਨਦਾਰ ਰਹਿਣ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜੋਤੀ, ਅਨੀਤਾ ਰਾਣੀ, ਜਗਰੂਪ ਕੌਰ, ਪਲਵਿੰਦਰ ਕੌਰ , ਪ੍ਰਿਯੰਕਾ ਦੇਵੀ, ਰੀਮਾ ਸਿੰਘ, ਸੋਨਮ ਸਲਾਰੀਆ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਮਲਕੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਭਾਸ਼ਣ ਪ੍ਰਤੀਯੋਗਿਤਾ ਦੌਰਾਨ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਅਤੇ ਵਿਦਿਆਰਥੀ ਤੇ ਆਰਮੀ ਡੇਅ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਦੌਰਾਨ ਵਿਦਿਆਰਥੀਆਂ ਨੂੰ ਸ਼ਹੀਦਾਂ ਬਾਰੇ ਜਾਣਕਾਰੀ ਦਿੰਦੇ ਫੈਕਲਟੀ ਮੈਂਬਰ।