ਦਸੂਹਾ 13 ਮਾਰਚ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਸੰਤ ਬਾਬਾ ਜਸਪਾਲ ਸਿੰਘ ਜੀ (ਓਡਰੇ ਵਾਲੇ) ਅਤੇ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦਸੂਹਾ ਵੱਲੋਂ ਹਰ ਸਾਲ ਦੀ ਇਸ ਸਾਲ ਵੀ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਸਮੂਹਿਕ ਅਨੰਦ ਕਾਰਜ ਅਤੇ ਕੀਰਤਨ ਦਰਬਾਰ 14 ਤੋਂ 16 ਮਾਰਚ ਤੱਕ ਕਰਵਾਇਆ ਜਾਣਾ ਹੈ। ਇਸ ਸਮਾਗਮ ਤੋ ਪਹਿਲਾ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦਸੂਹਾ ਵੱਲੋਂ ਕੀਤੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਕਿਹਾ ਕਿ ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਸਮਾਜਿਕ ਭਲਾਈ ਦੇ ਕੰਮਾਂ ਲਈ ਹਮੇਸ਼ਾ ਵਚਨਬੱਧ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਵੱਲੋਂ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਇੱਕ ਦਿਨਾ ਸਫ਼ਾਈ ਕੈਂਪ ਲਗਾਇਆ ਗਿਆ। ਨੋਡਲ ਪ੍ਰੋਗਰਾਮ ਅਫ਼ਸਰ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਇਸ ਇਕ ਦਿਨਾਂ ਸਫ਼ਾਈ ਕੈਂਪ ਦੀ ਅਗਵਾਈ ਕੀਤੀ। ਇਸ ਕੈਂਪ ਵਿੱਚ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਬੜੇ ਉਤਸ਼ਾਹ ਅਤੇ ਮਿਹਨਤ ਨਾਲ ਪੂਰੇ ਸਟੇਡੀਅਮ ਦੇ ਅੰਦਰ ਅਤੇ ਸਟੇਡੀਅਮ ਦੇ ਆਸਪਾਸ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਤੇ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦਸੂਹਾ ਵੱਲੋਂ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਦੀ ਪ੍ਰਸ਼ੰਸਾ ਕਰਦੇ ਹੋਏ ਕੇ.ਐਮ.ਐਸ ਕਾਲਜ ਦੀ ਮੈਨੇਜਮੈਂਟ ਦਾ ਸਟੇਡੀਅਮ ਦੀ ਸਫ਼ਾਈ ਕਰਨ ਵਿੱਚ ਯੋਗਦਾਨ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਨੋਡਲ ਪ੍ਰੋਗਰਾਮ ਅਫ਼ਸਰ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਕਮਲਪ੍ਰੀਤ ਕੌਰ, ਮਹਿਕ ਸੈਣੀ, ਲਵਦੀਪ ਸਿੰਘ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਲਵਪ੍ਰੀਤ ਸਿੰਘ, ਅਨਮੋਲ ਸਿੰਘ, ਹਰਮਨਦੀਪ ਸਿੰਘ, ਰੁਪਿੰਦਰ ਸਿੰਘ, ਬਲਜੀਤ ਸਿੰਘ, ਅਕਾਸ਼ਦੀਪ ਸਿੰਘ, ਨਵਦੀਪ ਸਿੰਘ, ਰਾਕੇਸ਼ ਕੁਮਾਰ, ਉਪਿੰਦਰ ਸਿੰਘ, ਮਨਦੀਪ ਸਿੰਘ ਅਤੇ ਹਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
ਕੈਪਸ਼ਨ : ਤਸਵੀਰ ਵਿੱਚ ਸਫ਼ਾਈ ਕੈਂਪ ਦੌਰਾਨ ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ।