Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਜ਼ ਵੱਲੋਂ ਠੰਡੇ ਮਿੱਠੇ ਜਲ ਦੀ ਲਗਾਈ ਗਈ ਛਬੀਲ

ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਜ਼ ਵੱਲੋਂ ਠੰਡੇ ਮਿੱਠੇ ਜਲ ਦੀ ਲਗਾਈ ਗਈ ਛਬੀਲ

ਦਸੂਹਾ 14 ਜੂਨ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਜ਼ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਜਲੰਧਰ ਰੋਡ, ਨਜ਼ਦੀਕ ਬੱਸ ਸਟੈਂਡ ਦਸੂਹਾ ਵਿਖੇ ਲਗਾਈ ਗਈ। ਛਬੀਲ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਅਰਦਾਸ ਕਰਕੇ ਕੀਤੀ ਗਈ। ਛਬੀਲ ਵਿੱਚ ਠੰਡੇ ਮਿੱਠੇ ਜਲ ਦੇ ਨਾਲ ਨਾਲ ਕੜਾਹ ਪ੍ਰਸ਼ਾਦ ਦਾ ਲੰਗਰ ਵੀ ਛਕਾਇਆ ਗਿਆ। ਐਨ.ਐਸ.ਐਸ ਯੂਨਿਟ ਦੇ ਵਲੰਟੀਅਜ਼ ਅਤੇ ਐਨ.ਐਸ.ਐਸ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ ਵੱਲੋਂ ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਕੇ.ਐਮ.ਐਸ ਕਾਲਜ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਿਚਾਰਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸੇਵਾ ਭਾਵਨਾ ਇੰਨਸਾਨ ਦੀ ਸਮਾਜ ਲਈ ਪਹਿਲੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਇਸ ਮੌਕੇ ਤੇ ਐਨ.ਐਸ.ਐਸ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਜ਼ ਰਾਜਿੰਦਰ ਸਿੰਘ, ਲਵਪ੍ਰੀਤ ਸਿੰਘ, ਹਰਮਨਦੀਪ ਸਿੰਘ, ਨਵਦੀਪ ਸਿੰਘ, ਗਗਨਦੀਪ ਸਿੰਘ, ਮਨਦੀਪ ਸਿੰਘ, ਹਰਸ਼ਦੀਪ ਸਿੰਘ, ਯੁਵਰਾਜ ਸਿੰਘ, ਰੁਪਿੰਦਰ ਸਿੰਘ, ਨਵਜੋਤ ਸਿੰਘ, ਉਪਿੰਦਰਜੀਤ ਸਿੰਘ, ਸ਼ਵੇਤਾ, ਅਨਮੋਲ ਸਿੰਘ, ਅਭਿਜੀਤ ਸਿੰਘ, ਗੁਰਪ੍ਰੀਤ ਸਿੰਘ, ਪੁਨੀਤ ਕੁਮਾਰ, ਰਾਹੁਲ, ਯੁੱਧਵੀਰ ਸਿੰਘ, ਨਰੇਸ਼ ਸਿੰਘ ਭਾਟੀਆ ਅਤੇ ਹੋਰ ਹਾਜ਼ਰ ਸਨ।

ਫੋਟੋ : ਛਬੀਲ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੂੰ ਸਨਮਾਨਿਤ ਕਰਦੇ ਹੋਏ ਐਨ.ਐਸ.ਐਸ ਯੂਨਿਟ ਦੇ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ ਤੇ ਵਲੰਟੀਅਰਜ਼।