Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਵੱਲੋਂ ਵੋਟਰ ਜਾਗਰੂਕਤਾ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਵੱਲੋਂ ਵੋਟਰ ਜਾਗਰੂਕਤਾ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 7 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਐਨ.ਐਸ.ਐਸ ਯੂਨਿਟ ਵੱਲੋਂ ਵੋਟਰ ਜਾਗਰੂਕਤਾ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਨੋਡਲ ਪ੍ਰੋਗਰਾਮ ਅਫ਼ਸਰ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਵੋਟ ਦੀ ਮਹੱਤਤਾ ਬਾਰੇ ਦੱਸਿਆ। ਉਹਨਾ ਕਿਹਾ ਕਿ ਯੁਵਾ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਸੋਚ ਵਿਚਾਰ ਕਰਕੇ ਬਿਨਾ ਕਿਸੇ ਦਬਾਅ ਅਤੇ ਬਿਨਾ ਕਿਸੇ ਲਾਲਚ ਤੋਂ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਉਹਨਾ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਸੂੰਹ ਚੁਕਾਈ। ਇਸ ਤੋਂ ਇਲਾਵਾ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਸੰਦੇਸ਼ ਦੇ ਸਬੰਧ ਵਿੱਚ ਵੀਡਿਓ ਵਲੋਗ ਬਣਾ ਕੇ ਸੋਸ਼ਲ ਮੀਡੀਆ ਤੇ ਅੱਪਲੋਡ ਕੀਤੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਸਹੀ ਤਰੀਕੇ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਾਜਨਦੀਪ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਪ੍ਰਿਯੰਕਾ ਦੇਵੀ, ਅਮਨਪ੍ਰੀਤ ਕੌਰ, ਗੁਰਿੰਦਰਜੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਨਵਨੀਤ ਕੌਰ, ਕਮਲਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਐਨ.ਐਸ.ਐਸ ਯੂਨਿਟ ਵਲੰਟੀਅਰ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਚੇਅਰਮੈਨ ਚੌਧਰੀ ਕੁਮਾਰ ਸੈਣੀ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਬਾਰੇ ਜਾਣਕਾਰੀ ਦਿੰਦੇ ਹੋਏ ਤੇ ਵੋਟਰ ਜਾਗਰੂਕਤਾ ਦੇ ਸੈਮੀਨਾਰ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸੂੰਹ ਚਕਾਉਂਦੇ ਹੋਏ।