ਦਸੂਹਾ (ਚੌਧਰੀ) 24 ਨਵੰਬਰ
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਹਿੰਦ ਦੀ ਚਾਦਰ ਸ੍ਰੀ. ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਕੀਤੀ ਅਤੇ ਕਾਲਜ ਚੇਅਰਮੈਨ ਚੌ. ਕੁਮਾਰ ਸੈਣੀ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਜੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਵਿਦਿਆਰਥੀਆਂ ਦੀ ਸ੍ਰੀ. ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਵਿਦਿਆਰਥੀਆਂ ਨੇ ਗੁਰੂ ਜੀ ਦੀਆਂ ਵਾਰਾਂ ਵੀ ਪੇਸ਼ ਕੀਤੀਆਂ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ. ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਅਤੇ ਕਸ਼ਮੀਰੀ ਪੰਡਤਾਂ ਦੀ ਰੱਖਿਆ ਲਈ ਖੁਦ ਨੂੰ ਕੁਰਬਾਨ ਕਰ ਦਿੱਤਾ ਅਤੇ ਉਹਨਾਂ ਨੂੰ ਇਸ ਗੱਲ ਤੇ ਮਾਣ ਹੈ ਕਿ ਅੱਜ ਦੀ ਨਵੀਂ ਪੀੜ੍ਹੀ ਸਿੱਖ ਇਤਿਹਾਸ ਨਾਲ ਜੁੜੀ ਹੋਈ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਭਾਸ਼ਣ ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਲਖਵਿੰਦਰ ਕੌਰ, ਮਹਿਕ ਸੈਣੀ, ਅਮਨਪ੍ਰੀਤ ਕੌਰ, ਗੁਰਜੀਤ ਕੌਰ, ਸੋਨਮ ਸਲਾਰੀਆ,ਜਸਵਿੰਦਰ ਕੌਰ, ਹਰਪ੍ਰੀਤ ਕੌਰ, ਅਨੀਤਾ ਰਾਣੀ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾਕਟਰ ਮਾਨਵ ਸੈਣੀ ਅਤੇ ਹੋਰ।








