Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2023 ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2023 ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

18 ਅਕਤੂਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਸੈਸ਼ਨ 2023-24 ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2023 ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ.ਮਾਨਵ ਸੈਣੀ ਦੀ ਅਗਵਾਈ ਹੇਠ ਕਰਵਾਇਆ। ਇਸ ਸਮਾਗਮ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਨਵੇਂ ਵਿਦਿਆਰਥੀਆਂ ਵਿਚਕਾਰ ਟੈਲੇਂਟ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਗੁਰਪਾਲ ਸਿੰਘ (ਬੀ.ਸੀ.ਏ) ਨੂੰ ਮਿਸਟਰ ਫਰੈਸ਼ਰ, ਅਨਮੋਲ ਸਿੰਘ (ਬੀ.ਕੌਮ) ਨੂੰ ਪਹਿਲਾ ਰਨਰ ਅੱਪ ਅਤੇ ਲਵਦੀਪ (ਬੀ.ਸੀ.ਏ) ਨੂੰ ਦੂਸਰਾ ਰਨਰ ਅੱਪ ਚੁਣਿਆ ਗਿਆ। ਇਸ ਤੋਂ ਇਲਾਵਾ ਨਿਕਿਤਾ ਠਾਕੁਰ (ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ) ਨੂੰ ਮਿਸ ਫਰੈਸ਼ਰ, ਮਨਪ੍ਰੀਤ ਕੌਰ (ਬੀ.ਸੀ.ਏ) ਨੂੰ ਪਹਿਲੀ ਰਨਰ ਅੱਪ ਅਤੇ ਜਸਪ੍ਰੀਤ ਸਿੰਘ (ਬੀ.ਸੀ.ਏ) ਨੂੰ ਦੂਸਰੀ ਰਨਰ ਅੱਪ ਚੁਣਿਆ ਗਿਆ। ਇਸ ਤੋਂ ਇਲਾਵਾ ਯੁਵਰਾਜ ਸਿੰਘ (ਬੀ.ਸੀ.ਏ) ਨੂੰ ਬੈਸਟ ਮਾਡਲ ਅਤੇ ਗੁਰਪਿੰਦਰ ਕੌਰ (ਬੀ.ਸੀ.ਏ) ਨੂੰ ਬੈਸਟ ਆਲ ਰਾਊਂਡਰ ਚੁਣਿਆ ਗਿਆ। ਇਸ ਤੋਂ ਇਲਾਵਾ ਸੀਨੀਅਰ ਵਿਦਿਆਰਥੀਆਂ ਵੱਲੋਂ ਨਵੇਂ ਵਿਦਿਆਰਥੀਆਂ ਦਾ ਵੈਲਕਮ ਰੰਗਾ- ਰੰਗ ਪ੍ਰੋਗਰਾਮ ਨਾਲ ਕੀਤਾ ਗਿਆ। ਇਸ ਉਪਰੰਤ ਡਾ.ਏ.ਪੀ.ਜੇ ਅਬਦੁਲ ਕਲਾਮ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਕੁਵਿਜ਼ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿੱਚ ਸਾਰੇ ਵਿਦਿਆਰਥੀਆਂ ਤੋਂ ਡਾ. ਏ.ਪੀ.ਜੇ ਅਬਦੁਲ ਕਲਾਮ ਜੀ ਦੇ ਜੀਵਨ ਅਤੇ ਉਹਨਾ ਦੀਆਂ ਉਪਲੱਬਧੀਆਂ ਨਾਲ ਸਬੰਧਤ ਸਵਾਲ ਪੁੱਛੇ ਗਏ। ਇਸ ਪ੍ਰਤੀਯੋਗਿਤਾ ਵਿੱਚ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਨਾਲ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਇਸ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਚੈਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਅਨੀਤਾ ਰਾਣੀ, ਰਮਨਦੀਪ ਕੌਰ, ਰੀਮਾ ਸਿੰਘ, ਗੁਰਜੀਤ ਕੌਰ, ਸੋਨਮ ਸਲਾਰੀਆ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਹਿਕ ਸੈਣੀ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਕਮਲਪ੍ਰੀਤ ਕੌਰ, ਕੰਕਣ ਮਜੂਮਦਾਰ, ਰਾਜਨ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਫੈਕਲਟੀ ਮੈਂਬਰ।

error: copy content is like crime its probhihated