Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰੰਗਾਰੰਗ ਪ੍ਰੋਗਰਾਮ ਰਾਹੀਂ ਧੀਆਂ ਦੀ ਲੋਹੜੀ ਮਨਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਰੰਗਾਰੰਗ ਪ੍ਰੋਗਰਾਮ ਰਾਹੀਂ ਧੀਆਂ ਦੀ ਲੋਹੜੀ ਮਨਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 12 ਜਨਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਐਨ.ਆਰ.ਆਈ ਸੰਨੀ ਸਿੰਘ ਧੂੜ ਚੇਅਰਮੈਨ ਅਤੇ ਚੀਫ਼ ਐਡਵਾਈਜ਼ਰ ਡੇਮੋਕ੍ਰੇਟਿਵ ਪਾਰਟੀ ਮਿਸ਼ੀਗਨ, ਯੂ.ਐਸ.ਏ ਅਤੇ ਰਿਟਾਇਰਡ ਹੈਡਮਾਸਟਰ ਅਮਰਜੀਤ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਹਰਿਆਣਵੀ ਡਾਂਸ, ਅਤੇ ਸਕਿਟ ਰਾਹੀਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਜਰੂਰਤਮੰਦ ਲੋਕਾਂ ਦੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਗਿੱਧੇ ਅਤੇ ਭੰਗੜੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਸੰਨੀ ਸਿੰਘ ਧੂੜ ਨੇ ਕੇ.ਐਮ.ਐਸ ਕਾਲਜ ਨੂੰ 2 ਲੱਖ ਰੁਪਏ ਦੀ ਦਾਨ ਰਾਸ਼ੀ ਦੇਣ ਦਾ ਐਲਾਨ ਕੀਤਾ। ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਫੈਕਲਟੀ ਮੈਂਬਰਾਂ ਨੇ ਆਏ ਹੋਏ ਮੁੱਖ ਮਹਿਮਾਨਾ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਕੇ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਦਿਲਬਾਗ ਸਿੰਘ ਹੁੰਦਲ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਬਲਦੇਵ ਠਾਕੁਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜੋਤੀ, ਅਨੀਤਾ ਰਾਣੀ, ਜਗਰੂਪ ਕੌਰ, ਪਲਵਿੰਦਰ ਕੌਰ , ਪ੍ਰਿਯੰਕਾ ਦੇਵੀ, ਰੀਮਾ ਸਿੰਘ, ਸੋਨਮ ਸਲਾਰੀਆ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਮਲਕੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੰਨੀ ਸਿੰਘ ਧੂੜ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ ਅਤੇ ਫੈਕਲਟੀ   ਮੈਂਬਰ, ਲੋਹੜੀ ਮਨਾਉਂਦੇ ਹੋਏ ਮੁੱਖ ਮਹਿਮਾਨ, ਕਾਲਜ ਮੈਨਜਮੈਂਟ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਤੇ ਸਮਾਗਮ ਦੌਰਾਨ ਭੰਗੜਾ ਪੇਸ਼ ਕਰਦੇ ਹੋਏ ਵਿਦਿਆਰਥੀ।