Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ ਗਏ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ ਗਏ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 29 ਅਗਸਤ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਤੇ ਬਲਦੇਵ ਸਿੰਘ ਢੀਂਡਸਾ ਕੇ.ਐਮ.ਐਸ ਸਪੋਰਟਸ ਵਿੰਗ ਵੱਲੋਂ ਵਾਲੀਵਾਲ ਅਤੇ ਬੈਡਮਿੰਟਨ ਦੇ ਖੇਡ ਮੁਕਾਬਲੇ ਕਰਵਾਏ ਗਏ। ਇਹਨਾ ਖੇਡ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਟੀਮਾਂ ਦੇ ਕਪਤਾਨਾਂ ਨਾਲ ਮੁਲਾਕਾਤ ਕੀਤੀ ਅਤੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਉਪਰੰਤ ਜੇਤੂ ਟੀਮਾਂ ਨੂੰ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਖੇਡਾਂ ਦਾ ਬੱਚਿਆਂ ਦੇ ਜੀਵਨ ਵਿੱਚ ਅਹਿਮ ਰੋਲ ਹੁੰਦਾ ਹੈ। ਖੇਡਾਂ ਬੱਚਿਆਂ ਦੇ ਸਰੀਰਕ ਵਿਕਾਸ ਦੇ ਨਾਲ ਨਾਲ ਮਾਨਸਿਕ ਵਿਕਾਸ ਲਈ ਵੀ ਭਰਭੂਰ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਜਨਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ ਮਲਕੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਰਾਸ਼ਟਰੀ ਖੇਡ ਦਿਵਸ ਮੌਕੇ ਬੈਡਮਿੰਟਨ ਮੈਚ ਖੇਡਦੀਆਂ ਹੋਈਆਂ ਕੇ.ਐਮ.ਐਸ.ਕਾਲਜ ਦੀਆਂ ਵਿਦਿਆਰਥਣਾਂ।

error: copy content is like crime its probhihated