ਦਸੂਹਾ (ਚੌਧਰੀ)
9 ਮਾਰਚ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਮਹਿਲਾ ਦਿਵਸ ਮਨਾਉਂਦੇ ਹੋਏ ਐਚ.ਓ.ਡੀ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਧਿਕਾਰ ਦਸੂਹਾ ਵੱਲੋਂ ਪੈਰਾ ਲੀਗਲ ਵਲੰਟੀਅਰ ਜਸਪ੍ਰੀਤ ਕੌਰ, ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਭੱਟੀ ਨੇ ਵਿਦਿਆਰਥੀਆਂ ਨੂੰ ਮਹਿਲਾਵਾਂ ਅਤੇ ਬੱਚਿਆਂ ਦੇ ਸਮਾਜਿਕ ਅਧਿਕਾਰਾਂ ਅਤੇ ਕਾਨੂੰਨਾਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੇ ਵੀ ਇਸ ਸੈਮੀਨਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਐਚ.ਓ.ਡੀ ਰਾਜੇਸ਼ ਕੁਮਾਰ ਨੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਉਦਾਹਰਣ ਦਿੰਦੇ ਹੋਏ ਲੜਕੀਆਂ ਨੂੰ ਪੜ੍ਹ ਲਿੱਖ ਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਆਏ ਹੋਏ ਮਹਿਮਾਨਾਂ ਦਾ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਜੀਤ, ਜਗਰੂਪ ਕੌਰ, ਗੁਰਿੰਦਰਜੀਤ ਕੌਰ, ਮਨਪ੍ਰੀਤ ਕੌਰ,ਸ਼ੀਨਾ ਰਾਣੀ,ਰਣਜੋਧ ਕੌਰ,ਗੁਰਜੀਤ ਕੌਰ, ਸੋਨਮ ਸਲਾਰੀਆ ,ਰਜਨੀਤ ਕੌਰ, ਕਿਰਨਜੀਤ ਕੌਰ ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ : ਸਮੀਨਾਰ ਦੌਰਾਨ ਐਚ.ਓ.ਡੀ ਰਾਜੇਸ਼ ਕੁਮਾਰ,ਹਰਪ੍ਰੀਤ ਕੌਰ,ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ, ਐਡਵੋਕੇਟ ਗੁਰਪ੍ਰੀਤ ਸਿੰਘ ਭੱਟੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।