Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਐਨ.ਐਸ.ਐਸ ਯੂਨਿਟ ਕੈਂਪ ਦੇ ਛੇਵੇਂ ਦਿਨ ਵਿਦਿਆਰਥੀਆਂ ਨੇ ਸਾਈਬਰ ਸੁਰੱਖਿਆ ਅਤੇ ਅੰਗਦਾਨ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਐਨ.ਐਸ.ਐਸ ਯੂਨਿਟ ਕੈਂਪ ਦੇ ਛੇਵੇਂ ਦਿਨ ਵਿਦਿਆਰਥੀਆਂ ਨੇ ਸਾਈਬਰ ਸੁਰੱਖਿਆ ਅਤੇ ਅੰਗਦਾਨ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 21 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ 7 ਦਿਨਾਂ ਸ਼ਿਵਰ ਕੈਂਪ ਦੇਂ ਛੇਵੇਂ ਦਿਨ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਐਨ.ਐਸ.ਐਸ ਵਲੰਟੀਅਰਾਂ ਨੂੰ ਜਾਗਰੂਕ ਕਰਨ ਲਈ ਸਾਈਬਰ ਸੁਰੱਖਿਆ ਅਤੇ ਅੰਗ ਦਾਨ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

( ਵਿਦਿਆਰਥੀਆਂ ਨੂੰ ਅੱਗ ਦਾਨ ਕਰਨ ਬਾਰੇ ਜਾਗਰੂਕ ਕਰਦੇ ਹੋਏ ਦਵਿੰਦਰ ਕੁਮਾਰ ਰੋਜ਼ੀ )

ਇਸ ਸੈਮੀਨਾਰ ਵਿੱਚ ਨੋਡਲ ਪ੍ਰੋਗਰਾਮ ਅਫ਼ਸਰ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਕੁਮਾਰ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਹਰ ਕੰਮ ਆਨਲਾਈਨ ਹੋ ਗਿਆ ਹੈ, ਜਿਸਦੇ ਨਾਲ ਸਾਈਬਰ ਅਪਰਾਧ ਵੀ ਬਹੁਤ ਜਿਆਦਾ ਵੱਧ ਗਏ। ਸਾਨੂੰ ਸਾਈਬਰ ਅਪਰਾਧਾਂ ਤੋਂ ਬੱਚਣ ਲਈ ਅਣ ਪਛਾਣੀ ਈਮੇਲ ਜਾਂ ਮੈਸੇਜ ਵਿੱਚ ਦਿੱਤੇ ਲਿੰਕ ਉਪਰ ਬਿਨਾ ਜਾਂਚੇ ਕਲਿਕ ਨਹੀਂ ਕਰਨਾ ਚਾਹੀਦਾ। ਇਸਤੋਂ ਇਲਾਵਾ ਸਾਨੂੰ ਮਾਲਵੇਅਰ ਅਟੈਕ ਤੋਂ ਵੀ ਬੱਚਣ ਲਈ ਆਪਣੀ ਡਿਵਾਈਸ ਵਿੱਚ ਐਂਟੀ ਵਾਇਰਸ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਉਪਰੰਤ ਦਵਿੰਦਰ ਕੁਮਾਰ ਰੋਜ਼ੀ ਮੈਂਬਰ ਰੋਟਰੀ ਕਲੱਬ ਦਸੂਹਾ ਅਤੇ ਅਰੁਣ ਕੁਮਾਰ ਪ੍ਰਬੰਧਕ ਰਾਜੀਵ ਦੀਕਸ਼ਿਤ ਗਊਸ਼ਾਲਾ ਦਸੂਹਾ ਨੇ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਨੂੰ ਅੰਗ ਦਾਨ ਕਰਨ ਲਈ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਜੀਵਨ ਵਿੱਚ ਪ੍ਰਤਿਗਿਆ ਲੈਣੀ ਚਾਹੀਦੀ ਹੈ ਕਿ ਮਰਨ ਤੋਂ ਬਾਅਦ ਸਾਡੇ ਸਰੀਰ ਦੇ ਅੰਗਾਂ ਦੀ ਮਦਦ ਨਾਲ ਕਿਸੇ ਜਰੂਰਤਮੰਦ ਇਨਸਾਨ ਨੂੰ ਇਕ ਨਵੀਂ ਜਿੰਦਗੀ ਦਿੱਤੀ ਜਾ ਸਕੇ।

( ਅਰੁਣ ਕੁਮਾਰ ਅਤੇ ਦਵਿੰਦਰ ਕੁਮਾਰ ਰੋਜ਼ੀ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ)

ਉਨ੍ਹਾਂ ਕਿਹਾ ਕਿ ਮਰਨ ਉਪਰੰਤ ਮਨੁੱਖ ਦੇ ਸਰੀਰ ਨੂੰ ਅਗਨੀ ਹਵਾਲੇ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਜਿਹੜੇ ਅੰਗ ਕਿਸੇ ਨੂੰ ਨਵੀਂ ਜਿੰਦਗੀ ਦੇ ਸਕਦੇ ਹਨ ਵਿਅਰਥ ਹੋ ਜਾਂਦੇ ਹਨ। ਇਸ ਤੋਂ ਇਲਾਵਾ ਉਹਨਾ ਅੱਖਾਂ ਦਾ ਦਾਨ ਮਹਾਂਦਾਨ ਬਾਰੇ ਦੱਸਿਆ ਕਿ ਇੱਕ ਮਨੁੱਖ ਦੀਆਂ ਅੱਖਾਂ ਨਾਲ 2 ਮਨੁੱਖ ਸੰਸਾਰ ਦੀ ਪ੍ਰਕ੍ਰਿਤੀ ਨੂੰ ਦੇਖ ਸਕਦੇ ਹਨ, ਜੇਕਰ ਅਸੀਂ ਅੱਖਾਂ ਦਾਨ ਕਰੀਏ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਦਵਿੰਦਰ ਕੁਮਾਰ ਰੋਜ਼ੀ ਅਤੇ ਅਰੁਣ ਕੁਮਾਰ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਲਖਵਿੰਦਰ ਕੌਰ, ਗੁਰਿੰਦਰਜੀਤ ਕੌਰ, ਪ੍ਰਿਯੰਕਾ ਦੇਵੀ, ਮਹਿਕ ਸੈਣੀ, ਕਮਲਪ੍ਰੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਆਦਿ ਹਾਜ਼ਰ ਸਨ।

ਕੈਪਸ਼ਨ : ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਬਾਰੇ ਜਾਗਰੂਕ ਕਰਦੇ ਹੋਏ ਐਚ.ਓ.ਡੀ ਡਾ. ਰਾਜੇਸ਼ ਕੁਮਾਰ।