ਦਸੂਹਾ 22 ਮਾਰਚ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ 7 ਦਿਨਾਂ ਸ਼ਿਵਰ ਕੈਂਪ ਦਾ ਸਮਾਪਤੀ ਸਮਾਗਮ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ਼੍ਰੀ ਪੰਕਜ ਰੱਤੀ ਲੈਕਚਰਾਰ ਅੰਗਰੇਜ਼ੀ ਅਤੇ ਸਕੱਤਰ ਜਰਨਲ ਗਗਨ ਜੀ ਦਾ ਟਿੱਲਾ ਨੇ ਐਨ.ਐਸ.ਐਸ ਵਲੰਟੀਅਰਾਂ ਨੂੰ ਵੋਟ ਪਾਉਣ ਦੇ ਅਧਿਕਾਰਾਂ ਅਤੇ “ਮੇਰੀ ਵੋਟ ਮੇਰਾ ਅਧਿਕਾਰ” ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਇੱਕ-ਇਕ ਵੋਟ ਬਹੁਤ ਕੀਮਤੀ ਹੁੰਦੀ ਹੈ, ਇਸ ਲਈ ਸਾਨੂੰ ਸੋਚ ਸਮਝ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਇੰਜੀਨੀਅਰ ਵਿਜੈ ਸਿੰਘ ਨੇ ਵਿਦਿਆਰਥੀਆਂ ਨੂੰ ਅੱਜ ਦੇ ਚੱਲ ਰਹੇ ਸਮੇਂ ਦੀਆਂ ਨਵੀਆਂ ਨਵੀਆਂ ਤਕਨੀਕਾਂ ਰਾਹੀਂ ਔਰਗੈਨਿਕ ਖੇਤੀ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਬਲਜਿੰਦਰ ਸਿੰਘ ਪ੍ਰਧਾਨ ਬਲੱਡ ਡੋਨੇਸ਼ਨ ਸੁਸਾਇਟੀ ਦਸੂਹਾ ਨੇ ਵਿਦਿਆਰਥੀਆਂ ਨੂੰ ਜਰੂਰਤਮੰਦ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਅਤੇ ਖੂਨਦਾਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਡਾਇਰੈਕਟਰ ਡਾ. ਮਾਨਵ ਸੈਣੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਐਨ.ਐਸ.ਐਸ ਵਲੰਟੀਅਰਾਂ ਨੂੰ ਐਨ.ਐਸ.ਐਸ ਯੂਨਿਟ ਦੇ 7 ਦਿਨਾਂ ਸ਼ਿਵਰ ਕੈਂਪ ਦੇ ਸਰਟੀਫਿਕੇਟ ਵੰਡਦੇ ਹੋਏ ਸ਼ੁਭਕਾਮਨਾਵਾ ਦਿੱਤੀਆਂ। ਇਸ ਤੋਂ ਇਲਾਵਾ ਉਹਨਾ ਸ਼੍ਰੀ ਚੰਦਰ ਪ੍ਰਕਾਸ਼ ਜੀ ਐਨ.ਐਸ.ਐਸ ਕੋਆਰਡੀਨੇਟਰ ਆਈ.ਕੇ.ਜੀ.ਪੀ.ਟੀ.ਯੂ ਜਲੰਧਰ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਚੰਦਰ ਪ੍ਰਕਾਸ਼ ਜੀ ਦੇ ਉਪਰਾਲੇ ਕਰਕੇ ਹੀ ਸਾਰੇ ਕਾਲਜਾਂ ਨੂੰ ਐਨ.ਐਸ.ਐਸ ਸਪੈਸ਼ਲ ਕੈਂਪ ਦੀ ਗ੍ਰਾਂਟ ਨੂੰ ਮਨਜੂਰੀ ਮਿਲੀ ਹੈ। ਕੇ.ਐਮ.ਐਸ ਕਾਲਜ ਦੀ ਮੈਨੇਜਮੈਂਟ ਉਹਨਾ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦੇ ਹੋਏ ਧੰਨਵਾਦ ਕਰਦੀ ਹੈ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਬਿੱਲਾ ਚੇਅਰਮੈਨ ਬਲੱਡ ਡੋਨੇਸ਼ਨ ਸੁਸਾਇਟੀ ਦਸੂਹਾ, ਪਰਮਿੰਦਰ ਸਿੰਘ ਮੈਂਬਰ ਬਲੱਡ ਡੋਨੇਸ਼ਨ ਸੁਸਾਇਟੀ ਦਸੂਹਾ, ਨੋਡਲ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਗੁਰਿੰਦਰਜੀਤ ਕੌਰ, ਪ੍ਰਿਯੰਕਾ ਦੇਵੀ, ਮਹਿਕ ਸੈਣੀ, ਕਮਲਪ੍ਰੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਆਦਿ ਹਾਜ਼ਰ ਸਨ।
ਕੈਪਸ਼ਨ : ਸਮਾਪਤੀ ਸਮਾਗਮ ਦੌਰਾਨ ਐਨ ਐਸ ਐਸ ਵਲੰਟੀਅਰਾਂ ਦੇ ਨਾਲ ਪੰਕਜ ਰੱਤੀ, ਬਲਜਿੰਦਰ ਸਿੰਘ, ਵਿਜੈ ਸਿੰਘ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਡਾ. ਰਾਜੇਸ਼ ਕੁਮਾਰ।