Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਗੜ੍ਹਦੀਵਾਲਾ 11 ਨਵੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਸਿੱਖਿਆ ਦਿਵਸ ਦੇ ਮੌਕੇ ਤੇ ਕਾਲਜ ਦੇ ਸਾਰੇ ਫੈਕਲਟੀ ਮੈਂਬਰਾਂ ਲਈ ਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਅਧਿਆਪਕ ਦੀ ਵਿਦਿਆਰਥੀ ਦੇ ਜੀਵਨ ਵਿੱਚ ਬਹੁਤ ਉੱਚਾ ਸਥਾਨ ਹੁੰਦਾ ਹੈ। ਇਕ ਚੰਗੇ ਅਧਿਆਪਕ ਨੂੰ ਵੀ ਇਕ ਚੰਗਾ ਲਰਨਰ ਬਣਨ ਦੀ ਲੋੜ ਹੁੰਦੀ ਹੈ, ਜਿਸ ਨਾਲ ਉਹ ਆਪਣੇ ਸਿੱਖਿਆ ਦੇ ਗੁਣਾਂ ਨੂੰ ਵਧਾ ਕੇ ਵਿਦਿਆਰਥੀਆਂ ਨੂੰ ਚੰਗੇ ਗੁਣ ਵੰਡ ਸਕਦਾ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਰਾਸ਼ਟਰੀ ਸਿੱਖਿਆ ਦਿਵਸ ਦੇਸ਼ ਦੇ ਪਹਿਲੇ ਕੇਂਦਰੀ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਵਸ ਦੇ ਮੌਕੇ ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਤੇ ਉਹਨਾਂ ਸਾਰੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਸਿੱਖਿਆ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਅਮਨਪ੍ਰੀਤ ਕੌਰ, ਮਨਜੀਤ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਗਰੂਪ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਦੀਕਸ਼ਾ ਸ਼ਰਮਾ, ਆਰਤੀ ਸ਼ਰਮਾ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਪ੍ਰਭਜੋਤ ਕੌਰ, ਲਵਦੀਪ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਆਦਿ ਹਾਜ਼ਰ ਸਨ।

ਫੋਟੋ : ਰਾਸ਼ਟਰੀ ਸਿੱਖਿਆ ਦਿਵਸ ਦੇ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਫੈਕਲਟੀ ਮੈਂਬਰ।