Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ(IT) ਪਹਿਲੇ ਸਮੈਸਟਰ ਦੀ ਵਿਦਿਆਰਥਣ ਜੋਬਨਜੋਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ(IT) ਪਹਿਲੇ ਸਮੈਸਟਰ ਦੀ ਵਿਦਿਆਰਥਣ ਜੋਬਨਜੋਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ

ਦਸੂਹਾ (ਚੌਧਰੀ) 

22 ਮਾਰਚ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਆਈ.ਟੀ ਵਿਭਾਗ ਦੇ ਬੀ.ਐਸ.ਸੀ ਆਈ.ਟੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਐਸ.ਸੀ. ਆਈ.ਟੀ ਪਹਿਲੇ ਸਮੈਸਟਰ ਦੀ ਵਿਦਿਆਰਥੀ ਜੋਬਨਜੋਤ ਕੌਰ ਸਪੁੱਤਰੀ ਹਰਜੀਤ ਸਿੰਘ (ਐਸ.ਜੀ.ਪੀ.ਏ 8.84) ਨੇ ਪਹਿਲਾ ਸਥਾਨ, ਰਿਪਨਦੀਪ ਕੌਰ ਸਪੁੱਤਰੀ ਹਰਜੀਤ ਸਿੰਘ (ਐਸ.ਜੀ.ਪੀ.ਏ 8.44) ਨੇ ਦੂਸਰਾ ਅਤੇ ਪ੍ਰੀਆ ਸਪੁੱਤਰੀ ਚੰਦਰ ਭਾਨ (ਐਸ.ਜੀ.ਪੀ.ਏ 8.40) ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਣਜੋਧ ਕੌਰ, ਅਨੀਤਾ ਰਾਣੀ ਅਤੇ ਜਸਵਿੰਦਰ ਕੌਰ ਹਾਜ਼ਰ ਸਨ।