Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 5 ਜੂਨ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਕੇ.ਐਮ.ਐਸ ਈਕੋ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਵਿਸ਼ਵ ਵਾਤਾਵਰਨ ਦਿਵਸ ਬਾਰੇ ਜਾਣਕਾਰੀ ਦਿੱਤੀ। ਉਹਨਾ ਵਿਦਿਆਰਥੀਆਂ ਨੂੰ ਦੱਸਿਆ ਕਿ ਗਲੋਬਲ ਵਰਮਿੰਗ ਦੇ ਕਾਰਨ ਵੱਧ ਰਹੀ ਗਰਮੀ ਦਾ ਮੁੱਖ ਕਾਰਨ ਪ੍ਰਦੂਸ਼ਣ ਅਤੇ ਰੁੱਖਾਂ ਦੀ ਕਟਾਈ ਹੈ। ਸਾਨੂੰ ਆਪਣੇ ਵਾਤਾਵਰਨ ਨੂੰ ਬਚਾਉਣ ਅਤੇ ਸ਼ੁੱਧ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਉਹਨਾ ਹਰ ਇਕ ਵਿਦਿਆਰਥੀ ਨੂੰ ਆਪਣੇ ਘਰ ਜਾ ਪਿੰਡ ਵਿੱਚ ਇੱਕ ਪੌਦਾ ਲਗਾ ਕੇ ਅਤੇ ਉਸਦੀ ਦੇਖਭਾਲ ਕਰਕੇ ਵਾਤਾਵਰਨ ਨੂੰ ਬਚਾਉਣ ਦੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਘਰ ਜਾ ਪਿੰਡ ਵਿੱਚ ਪੌਦੇ ਲਗਾਉਣ ਲਈ ਪੌਦੇ ਵੰਡੇ ਅਤੇ ਲੋਕਾ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਜਗਰੂਪ ਕੌਰ, ਮਲਕੀਤ ਕੌਰ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਨੂੰ ਪੌਦੇ ਵੰਡਦੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ।