Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ – ਐਚ.ਓ.ਡੀ ਡਾ.ਰਾਜੇਸ਼ ਕੁਮਾਰ

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ – ਐਚ.ਓ.ਡੀ ਡਾ.ਰਾਜੇਸ਼ ਕੁਮਾਰ

ਦਸੂਹਾ 27 ਅਪ੍ਰੈਲ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਬੀ.ਐਸ.ਸੀ ਐਗਰੀਕਲਚਰ ਪੰਜਵੇਂ ਅਤੇ ਅੱਠਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਐਸ.ਸੀ ਐਗਰੀਕਲਚਰ ਅੱਠਵੇਂ ਸਮੈਸਟਰ ਦੀ ਵਿਦਿਆਰਥਣ ਪੱਲਵੀ ਠਾਕੁਰ ਪੁੱਤਰੀ ਪਵਨ ਕੁਮਾਰ (ਐਸ.ਜੀ.ਪੀ.ਏ 9.00) ਅਤੇ ਪਵਨਦੀਪ ਪੁੱਤਰੀ ਸਤਵਿੰਦਰ ਸਿੰਘ (ਐਸ.ਜੀ.ਪੀ.ਏ 9.00) ਨੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਬੀ.ਐਸ.ਸੀ ਐਗਰੀਕਲਚਰ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਅਰਪਨਾ ਠਾਕੁਰ ਪੁੱਤਰੀ ਮਿਹਰ ਸਿੰਘ (ਐਸ.ਜੀ.ਪੀ.ਏ 8.67) ਨੇ ਪਹਿਲਾ ਸਥਾਨ ਅਤੇ ਅੰਮ੍ਰਿਤਪਾਲ ਕੌਰ ਪੁੱਤਰੀ ਹਰਦੀਪ ਸਿੰਘ ਭੱਟੀ (ਐਸ.ਜੀ.ਪੀ.ਏ 8.58) ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਐਗਰੀਕਲਚਰ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਐਗਰੀਕਲਚਰ ਵਿਭਾਗ ਦੇ ਫੈਕਲਟੀ ਮੈਂਬਰ ਗੁਰਿੰਦਰਜੀਤ ਕੌਰ, ਰੀਮਾ ਸਿੰਘ ਅਤੇ ਲਖਵਿੰਦਰ ਕੌਰ ਆਦਿ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।