ਦਸੂਹਾ 16 ਸਤੰਬਰ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੀ ਨਵੀਂ ਸਪੋਰਟਸ ਗਰਾਊਂਡ ਵਿਖੇ ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਯੂਨਿਟ ਅਤੇ ਕੇ.ਐਮ.ਐਸ ਈਕੋ ਕਲੱਬ ਨੇ ਮਿਲ ਕੇ ਪੌਦੇ ਲਗਾਏ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੁਨੀਆ ਵਿੱਚ ਵੱਧ ਰਹੀ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਾਨੂੰ ਸਭ ਨੂੰ ਵਾਤਾਵਰਨ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਇਹ ਯੋਗਦਾਨ ਅਸੀ ਵੱਧ ਤੋਂ ਵੱਧ ਰੁੱਖ ਲਗਾ ਕੇ ਕਰ ਸਕਦੇ ਹਾਂ। ਉਹਨਾ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਸਫਾਈ ਰੱਖਣ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਐਨ.ਐਸ.ਐਸ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਗੁਰਿੰਦਰਜੀਤ ਕੌਰ, ਐਨ.ਐਸ.ਐਸ ਯੂਨਿਟ ਦੇ ਵਲੰਟਰ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ :ਕੇ.ਐਮ.ਐਸ ਕਾਲਜ ਦੀ ਨਵੀਂ ਸਪੋਰਟਸ ਗਰਾਊਂਡ ਵਿਖੇ ਪੌਦੇ ਲਗਾਉਂਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾ. ਰਾਜੇਸ਼ ਕੁਮਾਰ, ਐਨ.ਐਸ.ਐਸ ਵਲੰਟੀਅਰਜ਼, ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ।