Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਵਿੱਚ ਭਾਗ ਲਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਵਿੱਚ ਭਾਗ ਲਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 13 ਜੁਲਾਈ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਡਲਹੌਜ਼ੀ ਵਿਖੇ 7 ਦਿਨਾਂ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਟ੍ਰੇਨਿੰਗ ਕੈਂਪ ਵਿੱਚ ਵੱਖ ਵੱਖ ਕਾਲਜਾਂ ਦੇ 65 ਵਿਦਿਆਰਥੀਆਂ ਨੂੰ ਚੁਣਿਆ ਗਿਆ, ਜਿਸ ਵਿੱਚ ਕੇ.ਐਮ.ਐਸ ਕਾਲਜ ਦੇ 5 ਵਿਦਿਆਰਥੀ ਨੂੰ ਸ਼ਾਮਲ ਹੋਣ ਦਾ ਮੌਕਾ ਮਿਲਿਆ। ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ਕਲਚਰਲ ਐਕਟੀਵਿਟੀ, ਸਪੋਰਟਸ ਐਕਟੀਵਿਟੀ, ਡੀਬੇਟ ਅਤੇ ਗਰੁੱਪ ਡਿਸਕਸ਼ਨ ਬਾਰੇ ਟ੍ਰੇਨਿੰਗ ਦਿੱਤੀ ਗਈ। ਉਹਨਾਂ ਕਿਹਾ ਕਿ ਇਸ ਤਰਾਂ ਦੇ ਟ੍ਰੇਨਿੰਗ ਕੈਂਪ ਵਿਦਿਆਰਥੀਆਂ ਦੇ ਸਰੀਰਿਕ ਅਤੇ ਮਾਨਸਿਕ ਵਿਕਾਸ ਦੇ ਨਾਲ ਨਾਲ ਉਹਨਾਂ ਦੀ ਸਿੱਖਿਆ ਵਿੱਚ ਵੀ ਬਹੁਤ ਵਧੀਆ ਪ੍ਰਭਾਵ ਪਾਉਂਦੇ ਹਨ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਵਿਦਿਆਰਥੀਆਂ ਨੂੰ 7 ਦਿਨਾਂ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਦੇ ਸਰਟੀਫਿਕੇਟ ਵੰਡੇ ਅਤੇ ਇਸ ਟ੍ਰੇਨਿੰਗ ਕੈਂਪ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਵਧਾਈ ਦਿੱਤੀ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਯੂਨੀਵਰਸਿਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਟ੍ਰੇਨਿੰਗ ਕੈਂਪ ਅਤੇ ਪ੍ਰੋਗਰਾਮ ਵਿਦਿਆਰਥੀਆਂ ਲਈ ਬਹੁਤ ਜਿਆਦਾ ਫਾਇਦੇਮੰਦ ਹਨ, ਯੂਨੀਵਰਸਿਟੀ ਨੂੰ ਭਵਿੱਖ ਵਿੱਚ ਇਸ ਤਰਾਂ ਦੇ ਹੋਰ ਵੀ ਪ੍ਰੋਗਰਾਮ ਕਰਵਾਉਣੇ ਚਾਹੀਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਸੋਨਮ ਸਲਾਰੀਆ, ਮਨਜੀਤ, ਨੇਹਾ, ਲਵਪ੍ਰੀਤ ਸਿੰਘ, ਹਰਮਨਦੀਪ ਸਿੰਘ, ਗਗਨਦੀਪ ਸਿੰਘ, ਸ਼ਵੇਤਾ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।

ਫੋਟੋ : ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਹੋਰ।