Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing  ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਵੱਲੋਂ ਬਸੰਤ ਪੰਚਮੀ ਦੇ ਮੌਕੇ ਤੇ ਮਾਤਾ ਸਰਸਵਤੀ ਜੀ ਦੀ ਪੂਜਾ ਅਤੇ ਆਰਤੀ ਕੀਤੀ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

 ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਵੱਲੋਂ ਬਸੰਤ ਪੰਚਮੀ ਦੇ ਮੌਕੇ ਤੇ ਮਾਤਾ ਸਰਸਵਤੀ ਜੀ ਦੀ ਪੂਜਾ ਅਤੇ ਆਰਤੀ ਕੀਤੀ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 15 ਫਰਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਸਵਾਮੀ ਵਿਵੇਕਾਨੰਦ ਐਡਮਿਨ ਬਲਾਕ ਵਿਖੇ ਬਸੰਤ ਪੰਚਮੀ ਦੇ ਮੌਕੇ ਤੇ ਮਾਤਾ ਸਰਸਵਤੀ ਜੀ ਦਾ ਪੂਜਨ ਅਤੇ ਆਰਤੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀ ਲਵਪ੍ਰੀਤ ਸਿੰਘ ਐਮ.ਸੀ.ਏ ਨੇ ਮਾਤਾ ਸਰਸਵਤੀ ਬਾਰੇ ਬੋਲਦਿਆਂ ਕਿਹਾ ਕਿ ਮਾਤਾ ਸਰਸਵਤੀ ਗਿਆਨ, ਵਿੱਦਿਆ ਅਤੇ ਸੰਗੀਤ ਦੇ ਪ੍ਰੇਰਨਾ ਸਰੋਤ ਹਨ। ਉਹਨਾ ਕਿਹਾ ਕਿ ਕੇ.ਐਮ.ਐਸ ਕਾਲਜ ਵਿਖੇ ਸਾਲ 2021 ਵਿੱਚ ਮਾਤਾ ਸਰਸਵਤੀ ਜੀ ਦੀ ਮੂਰਤੀ ਸਥਾਪਨਾ ਨਾਲ ਵਿਦਿਆਰਥੀਆਂ ਅਤੇ ਸਟਾਫ਼ ਲਈ ਵਿੱਦਿਆ ਅਤੇ ਗਿਆਨ ਦਾ ਪ੍ਰੇਰਨਾ ਦਾ ਸਰੋਤ ਬਣ ਗਿਆ ਹੈ। ਇਸ ਬਲਾਕ ਵਿੱਚ ਆਉਣ ਵਾਲਾ ਵਿਦਿਆਰਥੀ ਅਤੇ ਸਟਾਫ਼ ਮੂਰਤੀ ਦੀ ਉਪਾਸਨਾ ਕਰਕੇ ਵਿੱਦਿਆ ਗ੍ਰਹਿਣ ਕਰਨ ਦੀ ਪ੍ਰੇਰਨਾ ਲੈਂਦਾ ਹੈ। ਇਸ ਮੌਕੇ ਤੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਜੋਤੀ, ਰਾਜਨਦੀਪ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਪਲਵਿੰਦਰ ਕੌਰ, ਅਮਨਪ੍ਰੀਤ ਕੌਰ, ਪ੍ਰਿਯੰਕਾ ਦੇਵੀ, ਗੁਰਿੰਦਰਜੀਤ ਕੌਰ, ਰੀਮਾ ਸਿੰਘ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨਵਨੀਤ ਕੌਰ, ਕਮਲਪ੍ਰੀਤ ਕੌਰ, ਮਹਿਕ ਸੈਣੀ, ਮਲਕੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਆਦਿ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨਾਲ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਸਟਾਫ਼ ਮੈਂਬਰ।