Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ ਆਰ ਕੇ ਡੀ ਏ ਵੀ ਸ.ਸ.ਸ ਗੜਦੀਵਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਕੇ ਆਰ ਕੇ ਡੀ ਏ ਵੀ ਸ.ਸ.ਸ ਗੜਦੀਵਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਗੜ੍ਹਦੀਵਾਲਾ 23 ਮਾਰਚ (ਚੌਧਰੀ / ਯੋਗੇਸ਼ ਗੁਪਤਾ)

: ਸਥਾਨਕ ਕੇ ਆਰ ਕੇ ਡੀ ਏ ਵੀ ਸ ਸ ਸ ਗੜਦੀਵਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਵਿਚ ਡੀ ਏ ਵੀ ਕਾਲਜ ਪ੍ਰਬੰਧਕ ਕਮੇਟੀ ਨਵੀਂ ਦਿੱਲੀ ਦੇ ਸੈਕਰੇਟਰੀ ਪ੍ਰਿੰਸੀਪਲ ਰਵਿੰਦਰ ਤਲਵਾੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਸਮਾਰੋਹ ਦੀ ਸ਼ੁਰੂਆਤ ਇੱਕ ਸ਼ਬਦ ਗਾਇਨ ਹੋਈ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਦੀਪਕ ਜੈਨ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ ਹੋਏ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।ਇਸ ਬਾਅਦ ਪ੍ਰਿੰਸੀਪਲ ਤਰਸੇਮ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ।


ਇਸ ਸਮਾਰੋਹ ਵਿੱਚ ਪਿਛਲੇ ਸਾਲ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲਿਆਂ ਵਿਦਿਆਰਥੀਆਂ, ਖੇਡਾਂ ਵਿੱਚ ਜ਼ਿਲ੍ਹਾ ਪੱਧਰ ਅਤੇ ਸਟੇਟ ਪੱਧਰ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਤੋਂ ਬਾਅਦ ਸਕੂਲ ਦਾ ਸਲਾਨਾ ਨਤੀਜਾ ਵੀ ਘੋਸ਼ਿਤ ਕੀਤਾ ਗਿਆ।

ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਪ੍ਰਿੰਸੀਪਲ ਰਵਿੰਦਰ ਤਲਵਾੜ ਨੇ ਕਿਹਾ ਕਿ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦਾ ਮੂਲ ਮੰਤਰ ਸਖ਼ਤ ਅਤੇ ਲਗਾਤਾਰ ਮਿਹਨਤ ਹੈ। ਉਹਨਾਂ ਕਿਹਾ ਕਿਹਾ ਕਿ ਵਿਦਿਆਰਥੀਆਂ ਨੂੰ ਸਲਾਨਾ ਸਿਲੇਬਸ ਨੂੰ ਮਹੀਨਾਵਾਰ ਵੰਡ ਕੇ ਤਿਆਰੀ ਕਰਨੀ ਦੀ ਸਲਾਹ ਦਿੱਤੀ। ਉਹਨਾਂ ਨੇ ਸਕੂਲ ਸਟਾਫ ਦੀ ਪ੍ਰਸੰਸਾ ਕਰਦੇ ਹੋਏ ਉਹਨਾਂ ਨੂੰ ਵੀ ਵਧਾਈ ਦਿੱਤੀ।

ਅੰਤ ਵਿੱਚ ਸਕੂਲ ਪ੍ਰਿੰਸੀਪਲ ਤਰਸੇਮ ਸਿੰਘ ਨੇ ਮੁੱਖ ਮਹਿਮਾਨ ਅਤੇ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਦੀਪਕ ਜੈਨ, ਡਾਕਟਰ ਸੰਜੀਵ ਸ਼ਰਮਾ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ।ਸਕੂਲ ਨੂੰ ਸਹਿਯੋਗ ਦੇਣ ਲਈ ਨੰਦ ਲਾਲ ਗੋਗਨਾ ਅਤੇ ਗੋਪਾਲ ਗੋਗਨਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਸ਼ੋਕ ਕੁਮਾਰ, ਸੁਨੀਲ ਦੱਤ,ਪਵਨ ਕੁਮਾਰ, ਰਜਨੀ, ਕਿਰਤੀ ਨਾਲ, ਸੰਤੋਸ਼ ਕੁਮਾਰੀ, ਸ਼ਰਨਜੀਤ ਕੌਰ, ਕਮਲੇਸ਼ ਕੁਮਾਰੀ, ਪ੍ਰੀਆ, ਪਰਮਜੀਤ ਕੌਰ,ਰੀਨਾ, ਹਰਮਿੰਦਰ ਕੌਰ, ਸੁਖਵਿੰਦਰ ਕੌਰ, ਸੰਦੀਪ ਕੁਮਾਰ, ਰਣਜੋਧ ਸਿੰਘ,ਗਗਨ ਫਰਵਾਹਾ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।