Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ ਆਰ ਕੇ ਡੀ ਏ ਵੀ ਸਕੂਲ ਗੜਦੀਵਾਲਾ ਦੇ 10 ਵਿਦਿਆਰਥੀਆਂ ਨੂੰ ਬਾਇਓਸਟੈਡ ਇੰਡੀਆ ਲਿਮਟਿਡ ਵਲੋਂ ਦਿੱਤੀ ਸਕਾਲਰਸ਼ਿਪ

ਕੇ ਆਰ ਕੇ ਡੀ ਏ ਵੀ ਸਕੂਲ ਗੜਦੀਵਾਲਾ ਦੇ 10 ਵਿਦਿਆਰਥੀਆਂ ਨੂੰ ਬਾਇਓਸਟੈਡ ਇੰਡੀਆ ਲਿਮਟਿਡ ਵਲੋਂ ਦਿੱਤੀ ਸਕਾਲਰਸ਼ਿਪ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ ) 

4 ਅਗਸਤ : ਕੇ ਆਰ ਕੇ ਡੀ ਏ ਵੀ ਸਕੂਲ ਗੜਦੀਵਾਲਾ ਵਿਚ ਹੋਏ ਇਕ ਸਮਾਰੋਹ ਵਿੱਚ ਬਾਇਓਸਟੈਡ ਇੰਡੀਆ ਲਿਮਿਟਡ ਵਲੋਂ ਸਕੂਲ ਦੇ 10 ਵਿਦਿਆਰਥੀਆਂ ਨੂੰ 2500 ਰੁਪਏ ਪ੍ਰਤਿ ਵਿਦਿਆਰਥੀ ਦੇ ਹਿਸਾਬ ਨਾਲ ਸਕਾਲਰਸ਼ਿਪ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਕੰਪਨੀ ਵਲੋਂ ਸੀਨੀਅਰ ਸੇਲ ਮੈਨੇਜਰ ਅਜੇ ਗੁਪਤਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਵਿਦਿਆਰਥੀਆ ਨੂੰ ਸਰਟੀਫਿਕੇਟ ਦਿਤੇ ਤੇ ਦਸਿਆ ਕਿ ਸਕਾਲਰਸ਼ਿਪ ਦੇ ਪੈਸੇ ਸਿੱਧੇ ਵਿਦਿਆਰਥੀਆ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿਤੇ ਜਾਣਗੇ। ਉਹਨਾਂ ਨੇ ਦੱਸਿਆ ਕਿ ਕੰਪਨੀ ਹਰ ਸਾਲ ਆਪਣੇ ਸਥਾਪਨਾ ਦਿਵਸ ਤੇ ਹੋਣਹਾਰ ਵਿਦਿਆਰਥੀਆ ਨੂੰ ਸਕਾਲਰਸ਼ਿਪ ਦੇ ਕੇ ਉਹਨਾਂ ਨੂੰ ਉਤਸ਼ਾਹਿਤ ਕਰਦੀ ਹੈ। ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਦੀਪਕ ਜੈਨ ਨੇ ਅਜੇ ਗੁਪਤਾ ਅਤੇ ਕੰਪਨੀ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਜੋ ਵੀ ਵਿਦਿਆਰਥੀ ਸਲਾਨਾ ਪ੍ਰੀਖਿਆ ਵਿੱਚ ਵਧੀਆ ਕਾਰਗੁਜਾਰੀ ਵਿਖਾਏਗਾ ਉਸ ਉਚਿਤ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਤੇ ਸ਼ੁਭਮ ਕੁਮਾਰ , ਸੁਨੀਲ ਦੱਤ, ਪਵਨ ਕੁਮਾਰ, ਰਣਜੋਧਸਿੰਘ, ਸੁਖਵਿੰਦਰ ਕੌਰ, ਪਰਮਜੀਤਕੌਰ, ਮਨਕਿਰਨਜੀਤ ਕੌਰ ਪ੍ਰੀਆ ਸ਼ਰਮਾ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।