Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਕੰਢੀ ਦੇ ਪਿੰਡ ਸੰਸਾਰਪੁਰ ਵਿਖੇ ਮੁਫਤ ਆਯੁਰਵੈਦਿਕ ਮੈਡੀਕਲ ਕੈਂਪ 25 ਮਈ ਨੂੰ 

ਕੰਢੀ ਦੇ ਪਿੰਡ ਸੰਸਾਰਪੁਰ ਵਿਖੇ ਮੁਫਤ ਆਯੁਰਵੈਦਿਕ ਮੈਡੀਕਲ ਕੈਂਪ 25 ਮਈ ਨੂੰ 

ਦਸੂਹਾ 18 ਮਈ (ਚੌਧਰੀ) 

: ​ਪ੍ਰਸਿੱਧ ਸਮਾਜ ਸੇਵਕ ਸੰਤ ਬਾਬਾ ਬਹਾਦੁਰ ਸਿੰਘ ਜੀ ਦੇ ਨਾਮ ਤੇ ਰਜਿੱਸਟਰਡ ਸੇਵਾ ਸੁਸਾਇਟੀ ਵਲੋਂ ਬਾਬਾ ਜੀ ਦੇ ਤਪ-ਅਸਥਾਨ ਗੁਰਦੁਆਰਾ ਸਾਹਿਬ ਸੰਸਾਰਪੁਰ ਵਿਖੇ ਆਮ ਲੋਕਾਂ ਦੀ ਸਿਹਤ-ਸਹੂਲਤ ਲਈ 17ਵਾਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਮਿਤੀ 25-5-2026 ਦਿਨ ਸੋਮਵਾਰ ਨੂੰ 10 ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ।

ਇੱਥੇ ਇਹ ਗੱਲ ਵਿਸ਼ੇਸ ਤੌਰ ਤੇ ਦੱਸਣ ਯੋਗ ਹੈ ਕਿ ਆਜ਼ਾਦੀ ਮਿਲਣ ਤੋਂ ਬਾਅਦ ਆਜ਼ਾਦੀ ਘੁਲਾਟੀਆਂ ਨੇ ਦੇਸ਼ ਵਿੱਚੋਂ ਅਨਪੜ੍ਹਤਾ ਖ਼ਤਮ ਕਰਨ ਲਈ ਇੱਕ ਮੁਹਿੰਮ ਚਲਾਈ ਸੀ।ਇਸ ਮੁਹਿੰਮ ਦੇ ਤਹਿਤ ਸੰਤ ਬਹਾਦੁਰ ਸਿੰਘ ਨੇ ਆਪਣੇ ਪਿਤਾ ਸ ਲੱਛਮਣ ਸਿੰਘ ਦੇ ਸਾਥੀ ਆਜ਼ਾਦੀ ਘੁਲਾਟੀਆਂ ਤੋਂ ਪ੍ਰੇਰਨਾ ਲੈਕੇ ਸਾਲ 1953 ਵਿੱਚ ਘਰ-ਬਾਰ ਦਾ ਤਿਆਗ ਕਰ ਦਿੱਤਾ ਸੀ। ਉਨ੍ਹਾਂ ਨੇ ਕੰਢੀ ਇਲਾਕੇ ਵਿੱਚ ਵਿੱਦਿਆ ਦੇ ਪ੍ਰਸਾਰ ਲਈ ਅਨਪੜ੍ਹਤਾ ਦੇ ਉਸ ਜ਼ਮਾਨੇ ਵਿੱਚ ਦਿਨ-ਰਾਤ ਮਿਹਨਤ ਕਰਕੇ ਸੰਸਾਰਪੁਰ ਸਕੂਲ ਦੀ ਸਥਾਪਨਾ ਇੱਕ ਪਬਲਿਕ ਮਿਡਲ ਸਕੂਲ ਵਜੋਂ ਕੀਤੀ ਅਤੇ ਇਲਾਕੇ ਦੇ ਪਿੰਡਾਂ ਵਿੱਚ 20 ਹੋਰ ਸਰਕਾਰੀ ਪ੍ਰਾਇਮਰੀ ਸਰਕਾਰੀ ਸਕੂਲ ਵੀ ਖੁਲ੍ਹਵਾਏ।

ਉਨ੍ਹਾਂ ਨੇ ਆਪਣਾ ਸਾਰਾ ਜੀਵਨ ਨਿਸ਼ਕਾਮ ਭਾਵਨਾ ਨਾਲ ਸਮਾਜ ਸੇਵਾ ਕਰਦਿਆਂ ਅਤੇ ਨਾਮ ਸਿਮਰਨ ਕਰਦਿਆਂ ਬਤੀਤ ਕੀਤਾ ਸੀ।ਸੰਤ ਜੀ ਦੇ ਸਮਾਜ ਸੇਵੀ ਜੀਵਨ ਤੋਂ ਪ੍ਰੇਰਨਾ ਲੈਕੇ ਸੇਵਾ ਸੁਸਾਇਟੀ ਦੇ ਮੈਂਬਰ ਹਰ ਮਹੀਨੇ ਆਪਣੀਂ ਕਿਰਤ-ਕਮਾਈ ਵਿੱਚੋਂ ਬਣਦਾ-ਸਰਦਾ ਯੋਗਦਾਨ ਪਾਕੇ ਨਿਸ਼ਕਾਮ ਭਾਵਨਾ ਨਾਲ ਸਮਾਜ ਸੇਵਾ ਦੇ ਕੰਮ ਨਿਰੰਤਰ ਕਰਦੇ ਆ ਰਹੇ ਹਨ।

ਸੇਵਾ ਸੁਸਾਇਟੀ ਦੇ ਪ੍ਰਧਾਨ ਮਾਸਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਲਗਾਉਣ ਲਈ ਸੇਵਾ ਸੁਸਾਇਟੀ ਵਲੋਂ ਆਯੁਰਵੈਦਿਕ ਦੀਆਂ ਦੇਸੀ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਆਯੁਰਵੈਦਿਕ ਵਿਭਾਗ ਪੰਜਾਬ ਵਲੋਂ ਇਹ ਕੈਂਪ ਲਗਾਉਣ ਲਈ ਆਪਣੇ ਸਟਾਫ ਦੀ ਡਿਊਟੀ ਵੀ ਲਗਾ ਦਿੱਤੀ ਗਈ ਹੈ।ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਭਲਾਈ ਹਿੱਤ ਲਗਾਏ ਜਾਂਦੇ ਇਨ੍ਹਾਂ ਮਹੀਨਾਵਾਰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।