Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing *ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਪਿੱਟ ਸਿਆਪਾ*

*ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਪਿੱਟ ਸਿਆਪਾ*

ਫਗਵਾੜਾ 30 ਅਕਤੂਬਰ ( ਲਾਲੀ)

*ਕਿਹਾ- 3 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ

: ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ0 ਨਗਰ ਨਿਗਮ ਫ਼ਗਵਾੜਾ ਦੇ ਦਫ਼ਤਰ ਦੇ ਸਾਹਮਣੇ ਪਾਰਕ ਵਿੱਚ ਇਕੱਠੇ ਹੋ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਹੰਸ ਰਾਜ ਬੰਗੜ,ਮੋਹਣ ਸਿੰਘ ਭੱਟੀ, ਪਰਮਿੰਦਰ ਪਾਲ ਸਿੰਘ, ਹਰਸਿਮਰਨ ਸਿੰਘ, ਗੁਰਮੁਖ ਲੋਕ ਪ੍ਰੇਮੀ ਦੀ ਅਗਵਾਈ ਹੇਠ ਝੂਠਾਂ ਦੀ ਪੰਡ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਗੋਲ ਚੌਂਕ ਵਿੱਚ ਜਾ ਕੇ ਫੂਕਿਆ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਰਨੈਲ ਸਿੰਘ ਸੰਧੂ, ਗਿਆਨ ਚੰਦ ਨਈਅਰ, ਜਸਵੀਰ ਸਿੰਘ ਸੈਣੀ, ਕੁਲਦੀਪ ਸਿੰਘ ਕੌੜਾ ਆਦਿ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਜਿਵੇਂ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਅਤੇ ਸੋਧੀ ਹੋਈ ਲੀਵ ਇਨਕੈਸ਼ਮੇਂਟ ਨਹੀਂ ਦਿੱਤੀ ਜਾ ਰਹੀ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਪੇਂਡੂ ਭੱਤਾ ਤੇ ਮਹਿੰਗਾਈ ਭੱਤੇ ਦੀਆਂ15 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਮਲੀ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ,ਕੱਚੇ,ਠੇਕਾ ਆਧਾਰਤ,ਆਊਟਸੋਰਸ ਅਤੇ ਸਕੀਮ ਵਰਕਰਜ਼ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਜਾ ਰਿਹਾ ਹੈ,ਚੋਣ ਵਾਅਦੇ ਅਨੁਸਾਰ ਮਾਣ ਭੱਤਾ ਮੁਲਾਜ਼ਮਾਂ ਦਾ ਭੱਤਾ ਦੁੱਗਣਾ ਨਹੀਂ ਕੀਤਾ, ਪੇਂਡੂ ਭੱਤੇ ਸਮੇਤ ਸੈਂਤੀ ਪ੍ਰਕਾਰ ਦੇ ਕੱਟੇ ਭੱਤੇ ਬਹਾਲ ਨਹੀਂ ਕੀਤੇ, ਮੈਡੀਕਲ ਭੱਤਾ 2000/- ਰੁਪਏ ਮਹੀਨਾ ਨਹੀਂ ਕੀਤਾ,200/- ਰੁਪਏ ਮਹੀਨਾ ਜ਼ਬਰੀ ਸਜੀਆਂ ਟੈਕਸ ਕਟੌਤੀ ਬੰਦ ਨਹੀਂ ਕੀਤੀ,ਰੈਗੂਲਰ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ,ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ।ਪਿਛਲੀਆਂ ਹੁਕਮਰਾਨ ਸਰਕਾਰਾਂ ਵੱਲੋਂ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਜਾਰੀ ਕੀਤੇ ਗਏ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਨਹੀਂ ਲਏ ਜਾ ਰਹੇ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਾਰ-ਵਾਰ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਮੁਨਕਰ ਹੋ ਗਏ ਹਨ।ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਐਲਾਨ ਕੀਤਾ ਕਿ 03 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਸਾਧਨਾਂ ਰਾਹੀਂ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਝੰਡਾ ਮਾਰਚ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾ ਕੇ ਨੰਗਾ ਕਰਨਗੇ ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ.ਤਰਲੋਕ ਸਿੰਘ,ਕੇ. ਕੇ. ਪਾਂਡੇ, ਜਸਵੀਰ ਸਿੰਘ ਭੰਗੂ, ਗੁਰਨਾਮ ਸਿੰਘ ਸੈਣੀ,ਰਤਨ ਸਿੰਘ ਖਲਵਾੜਾ, ਮਨਿੰਦਰ ਕੁਮਾਰ ਸ਼ਰਮਾ, ਸੁਰਜੀਤ ਸਿੰਘ ਮਾਹੀ, ਸੁਖਦੇਵ ਸਿੰਘ ਗੰਢਵਾਂ, ਗੁਰਮੇਲ ਚੰਦ,ਰਾਮ ਲੁਭਾਇਆ ਰਿਹਾਣਾ ਜੱਟਾਂ,ਭਾਗ ਮੱਲ, ਲਸ਼ਕਰ ਸਿੰਘ, ਭੁਪਿੰਦਰ ਸਿੰਘ ਸੰਗਢੇਸੀਆਂ,ਅਮਰ ਨਾਥ ਗੁਰਾਇਆ, ਬਲਬੀਰ ਸਿੰਘ ਭੁਲਾਰਾਈ, ਗੁਰਦੀਪ ਜੱਸੀ,ਗਿਆਨ ਚੰਦ ਰੱਤੂ, ਮਹਿੰਦਰ ਪਾਲ ਮੌਲੀ, ਭੁਪਿੰਦਰ ਸਿੰਘ ਮਾਹੀ, ਹਰਚਰਨ ਭਾਰਤੀ, ਰਾਮ ਰੂਪ, ਗਿਆਨ ਚੰਦ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।

error: copy content is like crime its probhihated