Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ

ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ

ਬਟਾਲਾ, 20 ਅਪ੍ਰੈਲ ਅਵਿਨਾਸ਼ ਸ਼ਰਮਾ) 

: ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਥਾਣਾ ਕਿਲਾ ਲਾਲ ਸਿੰਘ ਦੀ ਪੁਲੀਸ ਵੱਲੋਂ ਇਕ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਉਂਦੇ ਹੋਏ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਇਸ ਕਾਰਵਾਈ ਨਾਲ ਪੁਲੀਸ ਦੀ ਪੇਸ਼ੇਵਰਤਾ ਅਤੇ ਜਾਂਚ ਪ੍ਰਣਾਲੀ ਦੀ ਇਕ ਵਾਰ ਫਿਰ ਸ਼ਾਨ ਵਧੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਪ੍ਰਭਜੋਤ ਸਿੰਘ ਅਠਵਾਲ ਨੇ ਦੱਸਿਆ ਕਿ ਐੱਸ.ਐੱਸ.ਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਤਕਨੀਕੀ ਤੇ ਮਨੁੱਖੀ ਜਾਣਕਾਰੀ ਦੇ ਆਧਾਰ ’ਤੇ ਤੇਜ਼ੀ ਨਾਲ ਜਾਂਚ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਕਰੀਬ 10:30 ਵਜੇ ਪੁਲੀਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਸੰਘੇੜਾ ਪਿੰਡ ਨੇੜੇ ਇਕ ਲਾਸ਼ ਮਿਲੀ ਹੈ। ਮੌਕੇ ’ਤੇ ਪਹੁੰਚਣ ’ਤੇ ਪਤਾ ਲੱਗਾ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਲਾਸ਼ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਾ ਸੀ। ਬਾਅਦ ਵਿੱਚ ਪਰਿਵਾਰਕ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਪੁਲੀਸ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਕੁਲਦੀਪ ਸਿੰਘ, ਜੋ ਹਾਲ ਹੀ ਵਿੱਚ ਵਿਦੇਸ਼ ਤੋਂ ਵਾਪਸ ਆਇਆ ਸੀ, ਦੀ ਪਤਨੀ ਦੇ ਪਿੰਡ ਖੋਖਰ ਦੇ ਰਹਿਣ ਵਾਲੇ ਸੰਨੀ ਨਾਲ ਨਜ਼ਦੀਕੀ ਸਬੰਧ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਸੰਨੀ ਨੇ ਆਪਣੇ ਦੋ ਸਾਥੀਆਂ ਅਤੇ ਮ੍ਰਿਤਕ ਦੀ ਪਤਨੀ ਦੀ ਮਿਲੀਭੁਗਤ ਨਾਲ ਕੁਲਦੀਪ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਖੇਤਾਂ ਵਿੱਚ ਸੁੱਟ ਦਿੱਤਾ।

ਇੰਸਪੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਕੇਸ ਦੀ ਸੱਚਾਈ ਪਰਿਵਾਰ ਦੇ ਸਾਹਮਣੇ ਰੱਖੀ ਗਈ, ਜਿਸ ’ਤੇ ਪਰਿਵਾਰ ਨੇ ਪੁਲੀਸ ਦੀ ਕਾਰਵਾਈ ’ਤੇ ਸੰਤੁਸ਼ਟੀ ਜਤਾਈ।

ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਦੀ ਪਤਨੀ, ਸੰਨੀ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲੀਸ ਦੀ ਇਸ ਕਾਰਵਾਈ ਨੂੰ ਇਲਾਕੇ ਵਿੱਚ ਇਕ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।