Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ

ਖ਼ਾਲਸਾ ਕਾਲਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ

ਗੜ੍ਹਦੀਵਾਲਾ 13 ਅਪ੍ਰੈਲ (ਚੌਧਰੀ) 

: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਚੱਲ ਰਹੇ ਜੋੜ ਮੇਲੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਧਰਮ ਅਧਿਐੱਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਦੇ ਸਹਿਯੋਗ ਨਾਲ ਖ਼ਾਲਸਾ ਚਿੰਨ੍ਹ ਦਾ ਮਾਡਲ, ਗਤਕਾ ਦੇ ਸ਼ਸਤਰ, ਸਿੱਖ ਇਤਿਹਾਸ ਨਾਲ ਸੰਬੰਧਿਤ ਸਲੋਗਨ ਅਤੇ ਪੋਸਟਰਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਇੰਜ. ਸ.ਸੁਖਮਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਪ੍ਰਦਰਸ਼ਨੀ ਸਟਾਲ ਤੇ ਪੁੱਜ ਕੇ ਸਟਾਲ ਦਾ ਨਿਰੀਖਣ ਕੀਤਾ। ਇਸ ਸਮਾਗਮ ਦੌਰਾਨ ਸੰਸਥਾ ਦੇ ਮਿਊਜ਼ਿਕ ਵਿਭਾਗ ਦੇ ਮੁਖੀ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ ਅਤੇ ਕਵੀਸ਼ਰੀ ਗਾਇਨ ਦੀ ਪੇਸ਼ਕਾਰੀ ਕੀਤੀ ਗਈ। ਇਸ ਪਵਿੱਤਰ ਦਿਹਾੜੇ ‘ਤੇ ਸਟਾਫ਼ ਅਤੇ ਵਿਦਿਆਰਥੀਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਤਮਸਤਕ ਹੋ ਕੇ ਲਾਸਾਨੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਧਾਰਮਿਕ ਪ੍ਰੰਪਰਾਵਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ ਅਤੇ ਇਹ ਪ੍ਰਦਰਸ਼ਨੀਆਂ ਵਿਦਿਆਰਥੀਆਂ ਲਈ ਸਿੱਖਿਆ ਦੇ ਨਾਲ-ਨਾਲ ਚੰਗੇ ਚਰਿੱਤਰ ਨਿਰਮਾਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਇਸ ਮੌਕੇ ਡਾ. ਰਾਬੀਆ ਸ਼ਰਮਾ, ਮੈਡਮ ਪਵਿੱਤਰਜੀਤ ਕੌਰ, ਡਾ. ਸਤਵੰਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।