Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਏ.ਆਈ. ਡ੍ਰਾਈਵਨ ਇਨੋਵੇਸ਼ਨ ਸਪ੍ਰਿੰਟਸ ਫ਼ਾਰ ਡਿਜ਼ੀਟਲ ਟ੍ਰਾਂਸਫ਼ਾਰਮੇਸ਼ਨ” ਵਿਸ਼ੇ ’ਤੇ ਲੈਕਚਰ-ਕਮ-ਵਰਕਸ਼ਾਪ ਕਰਵਾਈ ਗਈ

ਖ਼ਾਲਸਾ ਕਾਲਜ ਵਿਖੇ ਏ.ਆਈ. ਡ੍ਰਾਈਵਨ ਇਨੋਵੇਸ਼ਨ ਸਪ੍ਰਿੰਟਸ ਫ਼ਾਰ ਡਿਜ਼ੀਟਲ ਟ੍ਰਾਂਸਫ਼ਾਰਮੇਸ਼ਨ” ਵਿਸ਼ੇ ’ਤੇ ਲੈਕਚਰ-ਕਮ-ਵਰਕਸ਼ਾਪ ਕਰਵਾਈ ਗਈ

ਗੜ੍ਹਦੀਵਾਲਾ 6 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈ.ਆਈ.ਸੀ. ਦੇ ਸਹਿਯੋਗ ਨਾਲ “ਏਆਈ ਡ੍ਰਾਈਵਨ ਇਨੋਵੇਸ਼ਨ ਸਪ੍ਰਿੰਟਸ ਫ਼ਾਰ ਡਿਜ਼ੀਟਲ ਟ੍ਰਾਂਸਫ਼ਾਰਮੇਸ਼ਨ” ਵਿਸ਼ੇ ’ਤੇ ਲੈਕਚਰ-ਕਮ-ਵਰਕਸ਼ਾਪ ਕਰਵਾਈ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਏ.ਆਈ.ਨਾਲ ਸੰਬੰਧਿਤ ਨਵੀਆਂ ਤਕਨੀਕਾਂ ਅਤੇ ਡਿਜ਼ੀਟਲ ਯੁੱਗ ਵਿੱਚ ਹੋ ਰਹੇ ਬਦਲਾਵਾਂ ਬਾਰੇ ਜਾਣੂੰ ਕਰਵਾਉਣਾ ਸੀ।

ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੈਡਮ ਪਵਿੱਤਰਜੀਤ ਕੌਰ ਅਤੇ ਮੈਡਮ ਜਸਲੀਨ ਕੌਰ ਨੇ ਵਿਦਿਆਰਥੀਆਂ ਨੂੰ ਏ.ਆਈ. ਦੇ ਵਿਕਾਸ, ਇਸ ਦੀਆਂ ਆਧੁਨਿਕ ਤਕਨੀਕਾਂ ਅਤੇ ਸਿੱਖਿਆ, ਉਦਯੋਗ, ਵਪਾਰ ਅਤੇ ਇਸ ਦੀ ਵੱਖ-ਵੱਖ ਖੇਤਰਾਂ ਵਿੱਚ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਉਦਾਹਰਣਾਂ ਰਾਹੀਂ ਏ.ਆਈ. ਦੀ ਪ੍ਰਯੋਗਤਮਕ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਨਾਲ ਉਨ੍ਹਾਂ ਦੀ ਦਿਲਚਸਪੀ ਹੋਰ ਵਧੀ।

ਵਿਦਿਆਰਥੀਆਂ ਨੇ ਇਸ ਸੈਸ਼ਨ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਧੁਨਿਕ ਏਆਈ ਤਕਨੀਕਾਂ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਜਾਣੂ ਕਰਵਾਉਂਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਡਿਜ਼ੀਟਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਤਕਨੀਕੀ ਹੁਨਰ ਵਿਕਸਿਤ ਕਰਨ ਅਤੇ ਨਵੀਨ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।