Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪ੍ਰਣਾਲੀ’ ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪ੍ਰਣਾਲੀ’ ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਵਿੱਚ ਮੈਥੇਮੈਟਿਕਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ (IKS) ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਗਣਿਤ ਵਿਭਾਗ ਦੇ ਮੈਡਮ ਦਲਜੀਤ ਕੌਰ ਨੇ “ਪੁਰਾਤਨ ਭਾਰਤੀ ਗਣਿਤ – ਵੇੈਦਿਕ ਜੜ੍ਹਾਂ’ ਵਿਸ਼ੇ ‘ਤੇ ਬੋਲਦਿਆਂ ਭਾਰਤੀ ਗਿਆਨ ਪ੍ਰਣਾਲੀ (IKS) ਦੀ ਮਹੱਤਤਾ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ਕਿਵੇਂ ਪ੍ਰਾਚੀਨ ਭਾਰਤ ਵਿੱਚ ਗਣਿਤ ਸਿਰਫ਼ ਗਿਣਤੀ ਦਾ ਵਿਸ਼ਾ ਨਹੀਂ ਸੀ, ਸਗੋਂ ਜੀਵਨ ਦੇ ਹਰ ਖੇਤਰ ਨਾਲ ਜੁੜਿਆ ਹੋਇਆ ਸੀ। ਉਨ੍ਹਾਂ ਨੇ ਵੇੈਦਿਕ ਗਣਿਤ ਦੇ ਮੁੱਖ ਸੂਤਰਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਮਝਾਇਆ ਕਿ ਇਹ ਸੂਤਰ ਜਟਿਲ ਗਣਿਤਕ ਸਮੱਸਿਆਵਾਂ ਨੂੰ ਬਹੁਤ ਹੀ ਸੌਖੇ ਅਤੇ ਤੇਜ਼ ਤਰੀਕੇ ਨਾਲ ਹੱਲ ਕਰਨ ਵਿੱਚ ਮੱਦਦਗਾਰ ਹਨ ਅਤੇ ਇਹ ਪ੍ਰਾਚੀਨ ਤਕਨੀਕਾਂ ਅੱਜ ਦੇ ਯੁੱਗ ਵਿੱਚ ਵੀ ਪ੍ਰਸੰਗਿਕ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਅਕਾਦਮਿਕ ਕਾਰਜਕ੍ਰਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਲਾਭਦਾਇਕ ਹਨ। ਇਸ ਮੌਕੇ ਗਣਿਤ ਵਿਭਾਗ ਦੇ ਮੁਖੀ ਮੈਡਮ ਗੁਰਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।