ਗੜ੍ਹਦੀਵਾਲਾ 5 ਜੁਲਾਈ (ਚੌਧਰੀ )
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਿਹਾ ਅਦਾਰਾ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ-ਕਾਮ ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਬੀ-ਕਾਮ ਸਮੈਸਟਰ ਛੇਵਾਂ ਦੀ ਪ੍ਰੀਖਿਆ ਵਿੱਚ ਨਵਜੋਤ ਸਿੰਘ ਰਾਜੂ ਦੇ 2707 ਅੰਕ ਹਾਸਲ ਕਰਕੇ ਪਹਿਲਾ ਸਥਾਨ, ਪਰਮਿੰਦਰ ਸਿੰਘ ਨੇ 2658 ਅੰਕ ਹਾਸਲ ਕਰਕੇ ਦੁਜਾ ਸਥਾਨ ਅਤੇ ਆਕਾਂਸ਼ਾ ਨੇ 2625 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਿਦਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਭਾਗ ਦੇ ਮੁੱਖੀ ਡਾ. ਹਰਪ੍ਰੀਤ ਕੌਰ ਅਤੇ ਪ੍ਰੋ. ਸਾਹਿਬਾਨਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਿਦਆਰਥੀਆਂ ਨੂੰ ਉਹਨਾਂ ਦੇ ਉਜਵਲ ਭੱਵਿਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।