ਗੜ੍ਹਦੀਵਾਲਾ 5 ਦਸੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਇੰਚਾਰਜ ਗੁਰਪ੍ਰੀਤ ਕੌਰ ਅਤੇ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ। ਇਸ ਲੈਕਚਰ ਦੇ ਬੁਲਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਾਬਕਾ ਪ੍ਰੋ.ਸਾਮ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਉਹਨਾਂ ਦੀ ਸ਼ਹਾਦਤ ਕਿਉਂ ਹੋਈl ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ਼ਬਦ ਦੇ ਅਰਥ ਸਮਝਾਏ ਅਤੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜੁੜੀਆਂ ਕਈ ਜਾਣਕਾਰੀਆਂ ਸਾਂਝੀਆਂ ਕੀਤੀਆਂ l ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਆਪਣੇ ਜੀਵਨ ਵਿੱਚ ਅਮਲੀ ਰੂਪ ਵਿੱਚ ਅਪਣਾਉਣ ਲਈ ਆਖਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਹਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਅਤੇ ਧੰਨਵਾਦ ਕੀਤਾ ਤੇ ਕਿਹਾ ਕੇ ਇਸ ਤਰਾਂ ਦੇ ਲੈਕਚਰ ਭਵਿੱਖ ਵਿਚ ਵੀ ਕਰਵਾਏ ਜਾਣਗੇ ਤਾ ਕੇ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਦੀ ਜਾਣਕਾਰੀ ਤੇ ਜੀਵਨ ਜੀਣ ਦੀ ਜਾਚ ਮਿਲਦੀ ਰਹੇ l ਇਸ ਮੌਕੇ ਤੇ ਸਮੂਹ ਟੀਚਰ ਸਹਿਬਾਨ ਹਾਜ਼ਿਰ ਸਨ