ਗੜ੍ਹਦੀਵਾਲਾ 12 ਮਈ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਦਸੂਹਾ ਸ਼ਹਿਰ ਵਿੱਚ ਸਥਿਤ ਚਾਰਟਡ ਅਕਾਉਂਟੈਂਟ ਦੇ ਦਫ਼ਤਰ ਵਿੱਚ ਪ੍ਰੈਕਟਿਕਲ ਟ੍ਰੇਨਿੰਗ ਲਗਾਈ। ਇਸ ਟ੍ਰੇਨਿੰਗ ਦਾ ਮਕਸਦ ਵਿਦਿਆਰਥੀਆਂ ਨੂੰ ਵਿੱਤੀ ਵਿਭਾਗ ਦੀ ਅਸਲੀ ਕਾਰਜ ਪ੍ਰਣਾਲੀ ਨਾਲ ਰੂਬਰੂ ਕਰਵਾਉਣਾ ਸੀ।
ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੇ ਅਕਾਉਂਟਿੰਗ, GST, ਇਨਕਮ ਟੈਕਸ ਅਤੇ ਆਡਿਟ ਨਾਲ ਜੁੜੇ ਵੱਖ-ਵੱਖ ਅਭਿਆਸ ਕੀਤੇ। ਚਾਰਟਡ ਅਕਾਉਂਟੈਂਟ ਵੱਲੋਂ ਵਿਦਿਆਰਥੀਆਂ ਦਾ ਵਿਅਕਤੀਗਤ ਤੌਰ ‘ਤੇ ਮਾਰਗ ਦਰਸ਼ਨ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਦੇ ਤਜ਼ਰਬੇ ਵਿੱਚ ਵਾਧਾ ਹੋਇਆ। ਕਾਲਜ ਪ੍ਰਿੰਸੀਪਲ ਨੇ ਇਸ ਪਹਿਲ ਕਦਮੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।