Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਕੰਪਿਊਟਰ ਵਿਭਾਗ ਵੱਲੋਂ ਲਗਾਈ ਗਈ ਵਰਕਸ਼ਾਪ ਦੀ ਸਫ਼ਲਤਾ ਪੂਰਵਕ ਸਮਾਪਤੀ

ਕੰਪਿਊਟਰ ਵਿਭਾਗ ਵੱਲੋਂ ਲਗਾਈ ਗਈ ਵਰਕਸ਼ਾਪ ਦੀ ਸਫ਼ਲਤਾ ਪੂਰਵਕ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਆਈ. ਆਈ. ਸੀ ਅਤੇ ਆਈ.ਕਿਊ. ਏ.ਸੀ ਦੇ ਸਹਿਯੋਗ ਨਾਲ ਚੱਲੀ ਪੰਜ ਰੋਜ਼ਾ ਵਰਕਸ਼ਾਪ( 03 ਮਾਰਚ – 07 ਮਾਰਚ 2025) ਦੀ ਸਮਾਪਤੀ ਸਫਲਤਾ ਪੂਰਵਕ ਹੋਈ। ਇਸ ਵਰਕਸ਼ਾਪ ਵਿੱਚ NIELIT ਰੋਪੜ ਦੇ ਅਧਿਕਾਰੀ ਸ੍ਰੀ ਲਵਨੀਸ਼ ਵਰਮਾ ਅਤੇ ਸ੍ਰੀ ਰਵੀਕਾਂਤ ਨੇ ਵਿਦਿਆਰਥੀਆਂ ਨੂੰ ਕੰਪਿਊਟਰ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ਡਾਟਾਬੇਸ, ਆਰਟੀਫਿਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ, ਬਿਗ ਡੇਟਾ ਅਤੇ ਡੇਟਾ ਸਾਇੰਸ, ਬੂਟ ਸਟਰੈਪ ਅਤੇ ਗਲਿਚ ਸਾਫਟਵੇਅਰ ਰਾਹੀਂ ਪ੍ਰੋਜੈਕਟ ਆਦਿ ਤਿਆਰ ਕਰਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਹ ਵਰਕਸ਼ਾਪ ਆਨਲਾਈਨ ਅਤੇ ਆਫਲਾਈਨ ਦੋਨੋਂ ਮੋਡ ਵਿੱਚ ਲਗਾਈ ਗਈ। ਵਰਕਸ਼ਾਪ ਦੇ ਅਖੀਰਲੇ ਦਿਨ ਵਿਦਿਆਰਥੀਆਂ ਦਾ ਇਮਤਿਹਾਨ ਲਿਆ ਗਿਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਜੈਕਟ ਬਣਾ ਕੇ ਰਜਿਸਟਰਡ ਕਰਵਾਏ। ਵਿਦਿਆਰਥੀਆਂ ਨੂੰ NIELIT ਵੱਲੋਂ ਸਰਟੀਫਿਕੇਟ ਵੀ ਦਿੱਤੇ ਜਾਣਗੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਰਕਸ਼ਾਪ ਦੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੈਮੀਨਾਰ ਅਤੇ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੇਰਿਆ। ਇਸ ਮੌਕੇ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।