Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ‘ਰਾਸ਼ਟਰੀ ਤਕਨਾਲੋਜੀ ਦਿਵਸ’ ਨੂੰ ਸਮਰਪਿਤ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ

‘ਰਾਸ਼ਟਰੀ ਤਕਨਾਲੋਜੀ ਦਿਵਸ’ ਨੂੰ ਸਮਰਪਿਤ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਦੇ ਬਾਈਟ ਬਸਟਰ ਕਲੱਬ ਵੱਲੋਂ ਆਈ.ਆਈ. ਸੀ.,ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ‘ਰਾਸ਼ਟਰੀ ਤਕਨਾਲੋਜੀ ਦਿਵਸ’ ਨੂੰ ਸਮਰਪਿਤ ਮਾਂਈਡ ਸਵੀਪਰ ਅੰਤਰ- ਕਾਲਜ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ। ਇਸ ਦੌਰਾਨ ਮੈਡਮ ਕਮਲਜੀਤ ਕੌਰ ਮੁਖੀ ਕੰਪਿਊਟਰ ਵਿਭਾਗ ਵੱਲੋਂ ‘ਰਾਸ਼ਟਰੀ ਤਕਨਾਲੋਜੀ ਦਿਵਸ’ ਬਾਰੇ ਵਿਸਥਾਰ ਵਿਚ ਚਰਚਾ ਕਰਦਿਆਂ ਦੱਸਿਆ ਕਿ ਇਹ ਦਿਵਸ ਹਰ ਸਾਲ 11 ਮਈ ਨੂੰ 1998 ਵਿੱਚ ਭਾਰਤ ਵੱਲੋਂ ਕੀਤੇ ਗਏ ਪਰਮਾਣੂ ਪਰੀਖਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਵਿਗਿਆਨ ਅਤੇ ਤਕਨਾਲੋਜੀ ਦੀ ਤਰੱਕੀ ਅਤੇ ਨਵੀਨ ਉਪਰਾਲਿਆਂ ਨੂੰ ਉਜਾਗਰ ਕਰਨ ਲਈ ਮਨਾਇਆ ਜਾਂਦਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਵਿੱਚ ਪੋਸਟਰ ਮੇਕਿੰਗ, ਲੋਗੋ ਡਿਜਾ਼ਇਨਿੰਗ, ਟੈਗ ਲਾਈਨ, ਬਰੋਸ਼ਰ ਮੇਕਿੰਗ, ਪ੍ਰੈਜੈਂਟੇਸ਼ਨ, ਟਾਈਪਿੰਗ, ਵੈੱਬ ਪੇਜ਼ ਡਿਵੈਲਪਮੈਂਟ ਆਦਿ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਦੌਰਾਨ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

 

error: copy content is like crime its probhihated