Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਛੇ ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਛੇ ਰੋਜ਼ਾ ਵਰਕਸ਼ਾਪ ਦਾ ਉਦਘਾਟਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਦੀ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਆਈ.ਆਈ.ਸੀ. ਅਤੇ ਆਈ.ਕਿਊ. ਏ.ਸੀ. ਦੇ ਸਹਿਯੋਗ ਨਾਲ ਵਿਭਾਗ ਵਿੱਚ ਸ਼ੁਰੂ ਹੋਣ ਵਾਲੀ ਛੇ ਰੋਜ਼ਾ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦਘਾਟਨ NIELT ਰੋਪੜ ਦੇ ਜੁਆਇੰਟ ਡਾਇਰੈਕਟਰ ਸ. ਸਰਵਣ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਹਨਾਂ ਨੇ ਇਸ ਵਰਕਸ਼ਾਪ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ, ਪੀ.ਐੱਚ.ਪੀ., ਬਿੱਗ ਡਾਟਾ ਅਤੇ ਡਾਟਾ ਸਾਇੰਸ ਆਦਿ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ. ਸਰਵਣ ਸਿੰਘ ਦਾ ਵਿਦਿਆਰਥੀਆਂ ਨਾਲ ਆਪਣੇ ਅਣਮੁੱਲੇ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।