Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ ‘ਚ ਜਿੱਤਿਆ ਸੋਨ ਤਮਗ਼ਾ

ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ ‘ਚ ਜਿੱਤਿਆ ਸੋਨ ਤਮਗ਼ਾ

ਗੜ੍ਹਦੀਵਾਲਾ 19 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਲੜਕਿਆਂ ਦੀ ਕ੍ਰਿਕਟ ਟੀਮ ਨੇ 11 ਸਾਲਾਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗ਼ਾ ਜਿੱਤਿਆ। ਟੀਮ ਦੇ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਮਿਹਨਤ, ਲਗਨ, ਅਨੁਸ਼ਾਸਨ, ਖੇਡ ਭਾਵਨਾ ਅਤੇ ਟੀਮ ਵਰਕ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਜਿੱਤ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਜਗਤ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਈ ਹੈ।ਇਸ ਜੇਤੂ ਟੀਮ ਦੀ ਅਗਵਾਈ ਕਪਤਾਨ ਰਾਘਵ ਸ਼ਰਮਾ ਨੇ ਕੀਤੀ, ਜਦਕਿ ਕੁਲਜੀਤ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ਵਿੱਚ ਵਸੀਮ ਸਿੰਘ, ਗਗਨਦੀਪ ਸਿੰਘ, ਹਰਕੀਰਤ ਸਿੰਘ, ਹਰਮਨਜੀਤ ਸਿੰਘ, ਅਭੈ ਪਠਾਨੀਆ, ਸਰਬਜੀਤ ਸਿੰਘ, ਮਨਮੀਤ ਸਿੰਘ, ਮਨਪ੍ਰੀਤ ਸਿੰਘ, ਹਰਕਮਲ ਸਿੰਘ, ਜਸਦੀਪ ਸਿੰਘ, ਜਸਕਰਨ ਸਿੰਘ, ਅੰਸ਼ ਖੰਨਾ, ਤਨਿਸ਼ ਅਤੇ ਅੰਸ਼ੂ ਮਾਲੀਆ ਸ਼ਾਮਲ ਸਨ। ਸਮੂਹ ਖਿਡਾਰੀਆਂ ਨੇ ਇੱਕਜੁੱਟ ਹੋ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਕਾਲਜ ਨੂੰ ਇਹ ਮਾਣਮੱਤੀ ਪ੍ਰਾਪਤੀ ਦਿਵਾਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਉਤਸ਼ਾਹਿਤ ਕਰਦਾ ਰਹੇਗਾ।
ਕਾਲਜ ਪ੍ਰਬੰਧਕ ਕਮੇਟੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਵੱਲੋਂ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਖਿਡਾਰੀਆਂ ਅਤੇ ਕਾਲਜ ਦੇ ਖੇਡ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਪ੍ਰਾਪਤੀ ਲਈ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਸੀਮਾ ਕੁਮਾਰੀ ਨੇ ਵੀ ਖਿਡਾਰੀਆਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਖਿਡਾਰੀਆਂ ਦੀ ਲਗਾਤਾਰ ਮਿਹਨਤ, ਅਭਿਆਸ ਅਤੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਖਿਡਾਰੀਆਂ ਨੂੰ ਪ੍ਰੇਰਿਤ ਕੀਤਾ।ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਜੇਤੂ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਖਿਡਾਰੀ ਭਵਿੱਖ ਵਿੱਚ ਵੀ ਯੂਨੀਵਰਸਿਟੀ ਅਤੇ ਹੋਰ ਉੱਚ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕਰਨਗੇ।