ਗੜ੍ਹਦੀਵਾਲਾ 3 ਜੁਲਾਈ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਬੀ.ਸੀ.ਏ. ਸਮੈਸਟਰ ਛੇਵਾ ਦੀ ਪ੍ਰੀਖਿਆ ਵਿੱਚ ਜਸਵਿੰਦਰ ਕੌਰ ਅਤੇ ਅਭਿਸ਼ੇਕ ਸਿੰਘ ਨੇ 80% ਅੰਕ ਹਾਸਲ ਕਰਕੇ ਪਹਿਲਾ, ਸਿਮਰਜੀਤ ਕੌਰ ਨੇ 79% ਅੰਕ ਹਾਸਲ ਕਰਕ ਦੂਜਾ ਅਤੇ ਉਰਵਸ਼ੀ ਠਾਕੁਰ ਨੇ 77% ਅੰਕ ਹਾਸਲ ਕਰਕ ਤੀਜਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਭਾਗ ਦੇ ਪ੍ਰੋ. ਸਾਹਿਬਾਨਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਹਣਾਂ ਦੇ ਉਜਵਲ ਭੱਵਿਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।