Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੀ ਨਗਰ ਕੀਰਤਨ ਵਿੱਚ ਸ਼ਮੂਲੀਅਤ

ਖਾਲਸਾ ਕਾਲਜ ਗੜ੍ਹਦੀਵਾਲਾ ਦੀ ਨਗਰ ਕੀਰਤਨ ਵਿੱਚ ਸ਼ਮੂਲੀਅਤ

ਗੜ੍ਹਦੀਵਾਲਾ 15 ਨਵੰਬਰ (ਚੌਧਰੀ) 

: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੜ੍ਹਦੀਵਾਲਾ ਸ਼ਹਿਰ ਵਿੱਚ ਸਜਾਏ ਗਏ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢਿਆ ਗਿਆ। ਇਸ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀ ਅਤੇ ਅਧਿਆਪਕ ਵੀ ਸ਼ਾਮਿਲ ਹੋਏ। ਇਹ ਨਗਰ ਕੀਰਤਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਤੋਂ ਸ਼ੁਰੂ ਹੋ ਕੇ ਗੜ੍ਹਦੀਵਾਲਾ ਇਲਾਕੇ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਾਪਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹੁੰਚਿਆ। ਸ਼ਹਿਰ ਨਿਵਾਸੀਆਂ ਨੇ ਇਸ ਮਹਾਨ ਨਗਰ ਕੀਰਤਨ ਦਾ ਫੁੱਲਾਂ ਨਾਲ ਸਵਾਗਤ ਕੀਤਾ ਅਤੇ ਕਈ ਥਾਈਂ ਲੰਗਰ ਵੀ ਲਗਾਏ ਗਏ। ਇਸ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਬੈਂਡ ਵਾਜਿਆਂ ਦੀ ਧੁੰਨ ਉੱਪਰ ਸ਼ਬਦ ਗਾਇਨ ਕੀਤਾ ਅਤੇ ਸਤਿਨਾਮ ਸ੍ਰੀ ਵਾਹਿਗੁਰੂ ਜੀ ਦਾ ਜਾਪ ਕੀਤਾ। ਰਾਗੀ ਜਥਿਆਂ ਨੇ ਸ਼ਬਦ ਕੀਰਤਨ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ।