Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

20 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਛੇਵਾਂ ਅਤੇ ਦੂਜਾ ਦੇ ਨਤੀਜੇ ਸ਼ਾਨਦਾਰ ਰਹੇ।ਬੀ.ਸੀ.ਏ. ਸਮੈਸਟਰ ਛੇਵਾਂ ਵਿੱਚ ਰੀਤੀਕਾ ਸਰਮਾ ਨੇ 2080 ਅੰਕ ਹਾਸਲ ਕਰਕੇ ਪਹਿਲਾ ਸਥਾਨ, ਰਸ਼ਮੀਤ ਕੌਰ ਨੇ 2045 ਅੰਕ ਹਾਸਲ ਕਰਕੇ ਦੂਜਾ ਅਤੇ ਅੰਜਲੀ ਨੇ 2039 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ.ਸੀ.ਏ. ਸਮੈਸਟਰ ਦੂਜਾ ਵਿੱਚ ਨਵਜੋਤ ਸਿੰਘ ਨੇ 287 ਅੰਕ, ਅਬਿਸ਼ੇਕ ਸਿੰਘ ਨੇ 282 ਅਤੇ ਉਰਵਸ਼ੀ ਠਾਕੁਰ ਨੇ 269 ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।