Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਪੁਸਤਕ ਮੇਲੇ ‘ਚ ਸ਼ਮੂਲੀਅਤ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਪੁਸਤਕ ਮੇਲੇ ‘ਚ ਸ਼ਮੂਲੀਅਤ

ਗੜ੍ਹਦੀਵਾਲਾ (ਚੌਧਰੀ) 4 ਦਸੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ 25 ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਅਤੇ ਪੰਜਾਬੀ ਸੱਭਿਆਚਾਰਕ ਮੰਚ ਹਰਿਆਣਾ ਵੱਲੋਂ ਕਰਵਾਏ ਗਏ ‘ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਯਾਦ ਨੂੰ ਸਮਰਪਿਤ ਪੁਸਤਕ ਮੇਲੇ ਵਿੱਚ ਹਿੱਸਾ ਲਿਆ। ਇਸ ਪੁਸਤਕ ਮੇਲੇ ਵਿੱਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਗ਼ਦਰੀ ਬਾਬਿਆਂ ਨੂੰ ਸਮਰਪਿਤ ਕਾਰਿਓਗਰਾਫੀ, ਕਵੀਸ਼ਰੀ ਅਤੇ ਵਾਰਾਂ ਰਾਹੀਂ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪ੍ਰਿੰ. ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਮੇਲਿਆਂ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਹਮੇਸ਼ਾ ਹੀ ਭਾਗ ਲੈਂਦੇ ਰਹਿਣਾ ਚਾਹੀਦਾ ਹੈ।