Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਰਸਾਇਣ ਵਿਭਾਗ ਵੱਲੋਂ ‘ਖੋਜ ਪੱਤਰ’ ਲਿਖਣ ਦੇ ਤਕਨੀਕੀ ਢੰਗਾਂ ਬਾਰੇ ਸੈਮੀਨਾਰ ਕਰਵਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਰਸਾਇਣ ਵਿਭਾਗ ਵੱਲੋਂ ‘ਖੋਜ ਪੱਤਰ’ ਲਿਖਣ ਦੇ ਤਕਨੀਕੀ ਢੰਗਾਂ ਬਾਰੇ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ 5 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ. ਸੀ. ਅਤੇ ਰਸਾਇਣ ਵਿਭਾਗ ਦੇ ਸਹਿਯੋਗ ਨਾਲ ‘ਖੋਜ ਪੱਤਰ’ ਲਿਖਣ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਪੰਕਜ ਸ਼ਰਮਾ, ਮੁੱਖੀ ਰਸਾਇਣ ਵਿਭਾਗ ਦੁਆਰਾ ਪਾਵਰ ਪੁਆਇੰਟ ਦੇ ਜ਼ਰੀਏ ‘ਖੋਜ ਪੱਤਰ’ ਲਿਖਣ ਦੇ ਤਕਨੀਕੀ ਢੰਗ ਬਾਰੇ ਵਿਸਥਾਰ ਪੁਰਵਕ ਜਾਣਕਾਰੀ ਦਿੱਤੀ ਗਈ। ਆਪਣੇ ਲੈਕਚਰ ਦੌਰਾਨ ਉਨ੍ਹਾ ਨੇ ਦੱਸਿਆ ਕਿ ‘ਖੋਜ ਪੱਤਰ’ ਲਿਖਣਾ ਇੱਕ ਕਲਾ ਹੈ ਅਤੇ ਜੇਕਰ ਇਸਨੂੰ ਸੁਚਾਰੂ ਢੰਗ ਨਾਲ ਲਿਖਿਆ ਜਾਵੇ ਤਾਂ ਅਸੀਂ ਆਪਣੀ ਖੋਜ ਬਾਰੇ ਵੱਧ ਤੋਂ ਵੱਧ ਲੋਕਾਂ ਨੁੰ ਵਧੀਆ ਤਰੀਕੇ ਨਾਲ ਜਾਣੂੰ ਕਰਵਾ ਸਕਦੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ‘ਖੋਜ ਪੱਤਰ’ ਪ੍ਰਕਾਸ਼ਿਤ ਕਰਨ ਵਾਲੇ ‘ਰਾਸ਼ਟਰੀ ਅਤੇ ਅੰਤਰ ਰਾਸ਼ਟਰੀ’ ਜਰਨਲਾਂ ਬਾਰੇ ਵੀ ਚਾਨਣਾ ਪਾਇਆ। ਅੰਤ ਵਿੱਚ ਉਨ੍ਹਂਾ ਨੇ ਸਾਰੇ ਵਿਦਿਆਰਥੀਆਂ ਨੁੰ ‘ਖੋਜ ਪੱਤਰ’ ਪੜ੍ਹਨ ਅਤੇ ਲਿਖਣ ਲਈ ਉਤਸ਼ਾਹਿਤ ਕੀਤਾ ਅਤੇ ਅਜੋਕੇ ਸਮੇਂ ਵਿੱਚ ਵਿਗਿਆਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਇਸ ਵਿਸ਼ੇ ਵਿੱਚ ਰੁਚੀ ਲੈਣ ਲਈ ਪ੍ਰੇਰਿਤ ਕੀਤਾ। ਇਸ ਦੋਰਾਨ ਰਸਾਇਣ ਵਿਭਾਗ ਦੇ ਮੈਡਮ ਡਾ. ਰਾਬਿਆ ਸ਼ਰਮਾ, ਮੈਡਮ ਸੰਦੀਪ ਕੌਰ, ਮੈਡਮ ਲਵਲੀਨ ਕੋਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।