Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ 2 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਐੱਮ .ਏ. ਪੰਜਾਬੀ ਸਮੈਸਟਰ ਤੀਜਾ ਤੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਇਨ੍ਹਾਂ ਨਤੀਜਿਆਂ ਵਿੱਚ ਐੱਮ. ਏ. ਪੰਜਾਬੀ ਸਮੈਸਟਰ ਤੀਸਰਾ ਦੀਆਂ ਵਿਦਿਆਰਥਣਾਂ ਕਿਰਨਜੀਤ ਕੌਰ ਤੇ ਨੇਹਾ ਕੌਸ਼ਲ ਨੇ 304 ਅੰਕ, ਡੋਲੀ ਨੇ 291 ਅੰਕ ਅਤੇ ਪ੍ਰਿਅੰਕਾ ਨੇ 289 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਐੱਮ. ਏ. ਪੰਜਾਬੀ ਸਮੈਸਟਰ ਪਹਿਲਾਂ ਦੀਆਂ ਵਿਦਿਆਰਥਣਾਂ ਮਨਦੀਪ ਕੌਰ ਨੇ 242 ਅੰਕ ਅਤੇ ਪਰਮਿੰਦਰ ਕੌਰ ਨੇ 229 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਤਾ ਪਿਤਾ ਅਤੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।