Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

6 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਸ-ਸੀ ਸਮੈਸਟਰ ਪੰਜਵਾਂ ਅਤੇ ਐੱਮ-ਕਾਮ. ਸਮੈਸਟਰ ਪਹਿਲਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਬੀ.ਐੱਸ-ਸੀ. ਸਮੈਸਟਰ ਪੰਜਵਾਂ ਦੀ ਨਵਦੀਪ ਕੌਰ ਨੇ 79.2%, ਜੈਸਮੀਨ ਨੇ 76.8% ਅਤੇ ਕਾਮਨਾ ਡਡਵਾਲ ਨੇ 73.81% ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਐੱਮ-ਕਾਮ. ਸਮੈਸਟਰ ਪਹਿਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 78.42% ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਅੰਮ੍ਰਿਤਪ੍ਰੀਤ ਕੌਰ ਨੇ 77.71% ਹਾਸਲ ਕਰਕੇ ਦੂਜਾ ਅਤੇ ਨੈਨਸੀ ਨੇ 73% ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਸੰਜੀਵ ਸਿੰਘ ਅਤੇ ਕਮਰਸ ਵਿਭਾਗ ਦੇ ਮੁੱਖੀ ਦੇ ਮੁੱਖੀ ਪ੍ਰੋ. ਗਗਨਦੀਪ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।

error: copy content is like crime its probhihated