ਗੜ੍ਹਦੀਵਾਲਾ 1 ਅਗਸਤ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਸਾਇੰਸ ਵਿਭਾਗ ਵੱਲੋਂ ਬੀ.ਐੱਸ.ਸੀ. ਪਹਿਲੇ ਭਾਗ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਸਾਇੰਸ ਵਿਭਾਗ ਦੇ ਮੁੱਖੀ ਪ੍ਰੋਫੈਸਰ ਸੰਜੀਵ ਸਿੰਘ ਜੀ ਨੇ ਨਵੇਂ ਵਿਦਿਆਰਥੀਆਂ ਦਾ ਕਾਲਜ ਵਿੱਚ ਸਵਾਗਤ ਕਰਦੇ ਹੋਏ ਭਵਿੱਖ ਵਿੱਚ ਬੀ.ਐੱਸ.ਸੀ. ਕਰਨ ਉਪਰੰਤ ਵੱਖੋ-ਵੱਖਰੇ ਰੋਜ਼ਗਾਰ ਵਿਕਲਪਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸਤੋਂ ਇਲਾਵਾ ਰਸਾਇਣ ਵਿਭਾਗ ਦੇ ਮੁੱਖੀ ਡਾ. ਪੰਕਜ਼ ਸ਼ਰਮਾ ਨੇ ਕਾਲਜ ਦੀਆ ਵੱਖ-ਵੱਖ ਕਮੇਟੀਆਂ, ਸੈੱਲਾਂ, ਨਿਯਮਾਂ ਕਾਲਜ ਲਾਇਬ੍ਰੇਰੀ ਦੀਆ ਸਹੂਲਤਾਂ, ਸਕਾਲਰਸ਼ਿਪਾਂ ਅਤੇ ਕਾਲਜ ਦੇ ਕੋਡ ਆਫ਼ ਕੰਡਕਟ ਸੰਬੰਧੀ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਨਵੇਂ ਵਿਦਿਆਰਥੀਆਂ ਨੂੰ ਸ਼ੁੱਭ ਇਛਾਵਾਂ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਲੋਂ ਕਰਵਾਈ ਜਾਂਦੀ ਪਲੇਸਮੈਂਟ ਡਰਾਈਵ ਅਤੇ ਜਗਤ ਗੁਰੂ ਨਾਨਕ ਦੇਵ ਸਟੇਟ ੳਪਨ ਯੁਨੀਵਰਸਿਟੀ, ਪਟਿਆਲਾ ਵਲੋਂ ਕਾਲਜ ਵਿੱਚ ਕਰਵਾਏ ਜਾ ਰਹੇ ਕੋਰਸਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਕਾਲਜ ਦੇ ਮੈਡਮ ਸੰਦੀਪ ਕੌਰ, ਮੈਡਮ ਲਵਲੀਨ ਕੋਰ, ਮੈਡਮ ਦਲਜੀਤ ਕੋਰ ਅਤੇ ਡਾ. ਰਾਬਿਆ ਸ਼ਰਮਾ ਵੀ ਹਾਜ਼ਰ ਸਨ।