Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਧਾਰਮਿਕ ਪ੍ਰੀਖਿਆ ਵਿੱਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਧਾਰਮਿਕ ਪ੍ਰੀਖਿਆ ਵਿੱਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ 21 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ)   ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਦੇ ਮੁਖੀ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸੈਸ਼ਨ 2023-24 ਵਿਚ ਲਈ ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰੀਖਿਆ ਵਿੱਚ ਕਾਲਜ ਦੇ 108 ਵਿਦਿਆਰਥੀਆਂ ਨੇ ਇਮਤਿਹਾਨ ਵਿੱਚ ਹਿੱਸਾ ਲਿਆ।ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੁਆਰਾ 60 ਫ਼ੀਸਦੀ ਤੋਂ 69 ਫ਼ੀਸਦੀ ਨੰਬਰ ਪ੍ਰਾਪਤ ਕਾਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਪਾਸ ਵਿਦਿਆਰਥੀਆਂ ਨੂੰ ਸਰਟੀਫਿਕੇਟ  ਦਿੱਤੇ  ਗਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ  ਅਕਾਦਮਿਕ ਪੜ੍ਹਾਈ ਦੇ ਨਾਲ- ਨਾਲ ਧਾਰਮਿਕ ਪ੍ਰੀਖਿਆਵਾਂ ਵਿੱਚ ਵੱਧ -ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਮੈਡਮ ਜਤਿੰਦਰ ਕੌਰ ਨੂੰ ਵਧਾਈ ਦਿੱਤੀ।