Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦਾ ਨਤੀਜੇ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦਾ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

11 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਸ-ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਦੂਜਾ ਅਤੇ ਚੌਥਾ ਦੇ ਨਤੀਜੇ ਸ਼ਾਨਦਾਰ ਰਹੇ।ਸਮੈਸਟਰ ਚੌਥਾ ਦੀ ਵਿਦਿਆਰਥਣ ਅਰਸ਼ਿਤਾ ਕੌਰ ਨੇ 88.6% ਪਲਕ ਨੇ 83.6% ਅਤੇ ਪੁਜਾ ਪਰਮਾਰ ਨੇ 83.3% ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਬੀ.ਐੱਸ-ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਦੂਜਾ ਵਿੱਚ ਪ੍ਰੀਅੰਕਾ ਨੇ 85.3% ਅਤੇ ਮਹਿਕ ਕੌਸਲ ਨੇ 72% ਹਾਸਲ ਕਰਕੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਫੈਸਨ ਡਿਜਾਇਨਿੰਗ ਵਿਭਾਗ ਦੇ ਮੁੱਖੀ ਮੈਡਮ ਸ਼ਰਨਜੀਤ ਕੌਰ ਅਤੇ ਮੈਡਮ ਨੇਹਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।